Thursday, August 13, 2026

ਵਪਾਰਕ ਅਦਾਰਿਆਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾੳੇਣੇ ਲਾਜ਼ਮੀ-ਪੁਲਿਸ ਕਮਿਸ਼ਨਰ

Jatinder Singh Aulakh

ਅੰਮ੍ਰਿਤਸਰ, 30 ਦਸੰਬਰ (ਗੁਰਚਰਨ ਸਿੰਘ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਦੇ ਮਕਸਦ ਤਹਿਤ ਅੰਮ੍ਰਿਤਸਰ ਸ਼ਹਿਰ ਦੇ ਅਧੀਨ ਪੈਂਦੇ ਸਮੂਹ ਸਰਕਾਰੀ, ਸਹਿਕਾਰੀ, ਪ੍ਰਾਈਵੇਟ ਬੈਂਕਾਂ, ਪੈਟਰੋਲ ਪੰਪਾਂ, ਸ਼ਾਪਿੰਗ ਮਾਲਜ਼, ਹੋਟਲਾਂ ਅਤੇ ਮਲਟੀਪਲੈਕਸ ਦੇ ਅੰਦਰ ਅਤੇ ਪ੍ਰਵੇਸ਼ ਸਥਾਨ ‘ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਕਰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਹੈ ਕਿ ਸੀ.ਸੀ.ਟੀ.ਵੀ ਕੈਮਰੇ ਲੱਗਣ ਨਾਲ ਜਿਥੇ ਸ਼ਹਿਰ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਕਮੀ ਆਵੇਗੀ ਉਥੇ ਨਾਲ ਹੀ ਅਜਿਹੀਆਂ ਵਾਰਦਾਤਾਂ ਕਰਨ ਵਾਲੇ ਵਿਅਕਤੀਆਂ ਨੂੰ ਵੀ ਫੜਿਆ ਜਾ ਸਕੇਗਾ।ਇਹ ਹੁਕਮ 25 ਫਰਵਰੀ 2016 ਤੱਕ ਲਾਗੂ ਰਹੇਗਾ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply