Tuesday, March 17, 2026

ਰੋਸ ਰੈਲੀਆਂ ਅਤੇ ਧਰਨੇ ਵਿਖਾਵਿਆਂ ਆਦਿ ‘ਤੇ ਮੁਕੰਮਲ ਪਾਬੰਦੀ ਦੇ ਹੁਕਮ

Jatinder Singh Aulakh

ਅੰਮ੍ਰਿਤਸਰ, 30 ਦਸੰਬਰ (ਗੁਰਚਰਨ ਸਿੰਘ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ‘ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ 25 ਫਰਵਰੀ 2016 ਤੱਕ ਲਾਗੂ ਰਹੇਗਾ।
ਜਾਰੀ ਹੁਕਮ ਵਿਚ ਪੁਲਿਸ ਕਮਿਸ਼ਨਰ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਕੁਝ ਰਾਜਨੀਤਿਕ ਜਥੇਬੰਦੀਆਂ ਜ਼ਿਲ੍ਹਾ ਪੱਧਰ ‘ਤੇ ਰੋਸ ਧਰਨੇ, ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply