ਬਠਿੰਡਾ, 31 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਜਿਲ੍ਹੇ ਦੇ ਮਨਰੇਗਾ ਕਰਮਚਾਰੀਆਂ ਵਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਦੌਰਾਨ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਿਲ੍ਹਾ ਪ੍ਰਧਾਨ ਅਮਰੀਕ ਸਿੰਘ ਨੇ ਬੋਲਦਿਆ ਕਿਹਾ ਕਿ ਮਨਰੇਗਾ ਕਰਮਚਾਰੀ ਪਿਛਲੇ ਸੱਤ ਸਾਲਾਂ ਤੋਂ ਪੰਜਾਬ ਵਿਚ ਨਿਗੁਨੀਆਂ ਤਨਖਾਹਾਂ ਉਪਰ ਕੰਮ ਕਰ ਰਹੇ ਹਨ, ਇਸ ਸਬੰਧ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗ ਹੋਈਆਂ ਜੋ ਕਿ ਬੇਸਿੱਟਾ ਰਹੀਆਂ। ਇਸ ਲਈ ਰੋਸ ਵਜੋਂ ਅੱਜ ਪੂਰੇ ਪੰਜਾਬ ਵਿਚ ਮਨਰੇਗਾ ਕਰਮਚਾਰੀ ਮੁਕੰਮਲ ਕੰਮ ਬੰਦ ਕਰਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਦੇ ਰਹੇ ਹਨ। ਅਮਰੀਕ ਸਿੰਘ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਪੰਚਾਇਤ ਵਿਭਾਗ ਵਿਚ ਨਵੀਆਂ ਅਸਾਮੀਆਂ ਦੀ ਭਂਰਤੀ ਲਈ ਇਸ਼ਤਿਹਾਰ ਦੇ ਰਹੀ ਹੈ ਜੋ ਕਿ ਮਨਰੇਗਾ ਕਰਮਚਾਰੀਆਂ ਨਾਲ ਬਹੁਤ ਧੱਕਾ ਅਤੇ ਕਰਮਚਾਰੀਆਂ ਦੀ ਮੰਗ ਹੈ ਕਿ ਪਹਿਲਾਂ ਪਿਛਲੇ ਸੱਤ ਸਾਲਾਂ ਤੋਂ ਕੰਮ ਕਰਦੇ ਸਟਾਫ਼ ਨੂੰ ਬਿਨ੍ਹਾਂ ਸ਼ਰਤ ਪੱਕੀਆਂ ਅਸਾਮੀਆਂ ਤੇ ਮਰਜ਼ ਕੀਤਾ ਜਾਵੇ । ਜੇਕਰ ਪੰਜਾਬ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਹੀ ਦਿੱਤਾ ਤਾਂ ਬਹੁਤ ਜਲਦ ਸੂਬਾ ਪੱਧਰੀ ਤਿੱਖੇ ਸੰਘਰਸ ਲਈ ਰਣਨੀਤੀ ਉਲੀਕੀ ਜਾਵੇਗੀ, ਜਿਸ ਵਿਚ ਪੰਚਾਇਤ ਸਕੱਤਰ ਯੂਨੀਅਨ ਭਰਾਤਰੀ ਜਥੇਬੰਦੀਆਂ ਅਤੇ ਮਨਰੇਗਾ ਰੁਜ਼ਗਾਰ ਪ੍ਰਾਪਤ ਮਜਦੂਰ ਯੂਨੀਅਨ ਆਦਿ ਵੀ ਮਨਰੇਗਾ ਕਰਮਚਾਰੀਆਂ ਦੇ ਸੰਘਰਸ ਵਿਚ ਨਿੱਤਰਨਗੀਆਂ। ਇਸ ਮੌਕੇ ਮੀਤ ਪ੍ਰਧਾਨ ਬੂਟਾ ਸਿੰਘ ,ਜਨਰਲ ਸਕੱਤਰ ਸੁਖਦੀਪ ਸਿੰਘ, ਚੇਅਰਮੈਨ ਕੁਲਦੀਪ ਸਿੰਘ ਆਦਿ ਨੇ ਵੀ ਧਰਨਾ ਨੂੰ ਸੰਬੋਧਨ ਕੀਤਾ।
Check Also
ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਦੀ ਡੀ.ਸੀ ਅੰਮ੍ਰਿਤਸਰ ਨਾਲ ਮੀਟਿੰਗ
ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵਲੋਂ ਪੰਜਾਬ ਮੁਲਾਜ਼ਮ ਤੇ …
Punjab Post Daily Online Newspaper & Print Media