
ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦ੍ਰ ਸਿੰਘ ਨੂੰ ਹਲਕਾ ਮਜੀਠਾ ਵਿੱਚ ਅੱਜ ਉਸ ਵੇਲੇ ਗਹਿਰਾ ਝਟਕਾ ਲੱਗਾ ਜਦੋਂ ਪਿੰਡ ਭੰਗਾਲੀ ਅਤੇ ਲਹਿਰਕਾ ਤੋਂ 60 ਤੋਂ ਵੱਧ ਕਾਂਗਰਸੀ ਪਰਿਵਾਰ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਸ: ਮਜੀਠੀਆ ਨੇ ਪ੍ਰਭਾਵਸ਼ਾਲੀ ਰੈਲੀਆਂ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਸਰ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਕਾਲੀ-ਭਾਜਪਾ ਉਮੀਦਵਾਰ ਸ੍ਰੀ ਅਰੁਣ ਜੇਤਲੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ ਤੇ ਕਿਹਾ ਕਿ ਪੰਜਾਬ ਵਿੱਚ ਸਾਡੀ ਸਰਕਾਰ ਵੱਲੋਂ ਸੀਮਿਤ ਸਾਧਨਾਂ ਦੇ ਬਾਵਜੂਦ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਕੇਂਦਰ ਵਿੱਚ ਮੋਦੀ ਦੀ ਸਰਕਾਰ ਆਉਣ ‘ਤੇ ਕੇਂਦਰ ਦੇ ਖ਼ਜ਼ਾਨੇ ਦਾ ਮੂੰਹ ਵੀ ਪੰਜਾਬ ਲਈ ਖੁੱਲ੍ਹ ਜਾਵੇਗਾ ਫਿਰ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ ਪੈਸੇ ਦੀ ਕੋਈ ਕਮੀ ਨਹੀਂ ਰਹੇਗੀ। ਇਸ ਮੌਕੇ ਪਿੰਡ ਭੰਗਾਲੀ ਵਿਖੇ ਹੋਈ ਮੀਅਿੰਗ ਦੌਰਾਨ 40 ਅਤੇ ਪਿੰਡ ਲਹਿਰਕਾ ਤੋਂ ਜੋਗਿੰਦਰ ਸਿੰਘ, ਕੁੰਨਣ ਸਿੰਘ, ਰਣਜੀਤ ਸਿੰਘ, ਲਖਵੰਤ ਸਿੰਘ, ਮਸਾ ਸਿੰਘ, ਮੰਗਲ ਸਿੰਘ, ਮਲਕੀਤ ਸਿੰਘ ਸਮੇਤ 20 ਪਰਿਵਾਰਾਂ ਨੇ ਕਾਂਗਰਸ ਛਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸਰਪੰਚ ਸਤਪਾਲ ਸਿੰਘ, ਪਰਮਜੀਤ ਸਿੰਘ, ਮਲਕੀਤ ਸਿੰਘ,ਪੂਰਨ ਸਿੰਘ, ਹਰਦੀਪ ਸਿੰਘ, ਪ੍ਰੌ; ਰਮਿੰਦਰ ਸਿੰਘ ਰੋਮੀ ਆਦਿ ਵੀ ਮੌਜੂਦ ਸਨ।
Punjab Post Daily Online Newspaper & Print Media