Friday, March 20, 2026

ਮਿੱਠੇਵਾਲ ਵਿਖੇ ਨਗਰ ਕੀਰਤਨ ਸਜਾਇਆ

ਸੰਦੌੜ, 31 ਦਸੰਬਰ (ਹਰਮਿੰਦਰ ਸਿੰਘ ਭੱਟ)- ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਪਿੰਡ ਮਿੱਠੇਵਾਲ ਵਿਖੇ ਪਿੰਡ ਵਾਸੀਆਂ ਅਤੇ ਗੁਰਦੁਆਰਾ ਕਮੇਟੀ ਦੇ ਸਹਿਯੋਗ ਦੇ ਨਾਲ ਨਗਰ ਕੀਰਤਨ ਸਜਾਇਆ ਗਿਆ।ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਪਿੰਡ ਦੇ ਵੱਖ ਵੱਖ ਪੜਾਵਾਂ ਵਿਚੋਂ ਦੀ ਲੰਘਿਆ।ਇਸ ਮੌਕੇ ਸੰਗਤਾਂ ਵੱਲੋਂ ਲੰਗਰ ਵੀ ਲਗਾਏ ਗਏ ਸਨ ।ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ ਅਤੇ ਪਿੰਡ ਵਾਸੀ ਹਾਜਰ ਸਨ।ਇਸ ਮੌਕੇ ਗੱਤਕਾ ਪਾਰਟੀ ਨੇ ਆਪਣੇ ਜੌਹਰ ਦਿਖਾਏ।ਨਗਰ ਕੀਰਤਨ ਦੌਰਾਨ ਸਾਧੂ ਸਿੰਘ ਠੁੱਲੀਵਾਲ ਸਹੌਰ ਵਾਲੀਆਂ ਬੀਬੀਆਂ ਨੇ ਗੁਰੂ ਸਾਹਿਬ ਦੇ ਜੀਵਨ ਤੇ ਚਾਨਣਾ ਪਾਇਆ।ਕੁਰੜ ਸਕੂਲ ਦੇ ਬੱਚਿਆਂ ਦੀ ਬੈਂਡ ਵੀ ਨਗਰ ਕੀਰਤਨ ਵਿਚ ਸ਼ਾਮਲ ਸੀ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply