ਅੰਮ੍ਰਿਤਸਰ, 31 ਦਸੰਬਰ (ਗੁਰਚਰਨ ਸਿੰਘ)- ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਪਸ਼ੂਆਂ ਦੀ ਸਾਂਭ-ਸੰਭਾਲ, ਖੁਰਾਕ, ਆਧੁਨਿਕ ਸ਼ੈੱਡਾਂ, ਵਧੀਆ ਨਸਲ, ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਲਈ ਅਤੇ ਫਾਰਮਾਂ ‘ਤੇ ਵਧੀਆ ਨਸਲ ਦੇ ਜਾਨਵਰ ਪੈਦਾ ਕਰਨ ਲਈ ਬਨਾਵਟੀ ਗਰਭਦਾਨ ਦੀ ਪ੍ਰੈਕਟੀਕਲ ਟ੍ਰੇਨਿੰਗ ਲਈ 6 ਹਫ਼ਤਿਆਂ ਦਾ ਡੇਅਰੀ ਉਦਮ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਡਾ. ਜੋਗਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ 18 ਤੋਂ 45 ਸਾਲ ਤੱਕ ਦਾ ਦਸਵੀਂ ਪਾਸ ਬੇਰੁਜ਼ਗਾਰ ਕੋਈ ਵੀ ਵਿਅਕਤੀ, ਜੋ ਕਿ ਘੱਟੋ-ਘੱਟ ਪੰਜ ਦੁਧਾਰੂ ਪਸ਼ੂ ਰੱਖਦਾ ਹੋਵੇ, ਇਹ ਕੋਰਸ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਇੰਟਰਵਿਊ ਮਿਤੀ 4 ਜਨਵਰੀ 2016 ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮ੍ਰਿਤਸਰ ਵਿਖੇ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਉਮੀਦਵਾਰ ਇਸ ਕੋਰਸ ਲਈ ਫਾਰਮ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਅੰਮ੍ਰਿਤਸਰ ਤੋਂ ਪ੍ਰਾਪਤ ਕਰਕੇ ਤਸਦੀਕ ਕਰਵਾਉਣ ਉਪਰੰਤ ਇੰਟਰਵਿਊ ਵਿਚ ਭਾਗ ਲੈ ਸਕਦੇ ਹਨ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media