Saturday, March 28, 2026

ਮੁਫਤ ਮੈਡੀਕਲ ਜਾਂਚ ਕੈਂਪ 3 ਜਨਵਰੀ ਨੂੰ

ਸੰਦੌੜ, 1 ਜਨਵਰੀ (ਹਰਮਿੰਦਰ ਸਿੰਘ ਭੱਟ)- ਕਹਿਲ ਸਪੋਰਟਸ ਐਂਡ ਵੈੱਲਫੇਅਰ ਕਲੱਬ ਵੱਲੋਂ ਕਸਬੇ ਸੰਦੌੜ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਇਲਾਕੇ ਨਿਵਾਸੀਆਂ ਦੇ ਸਹਿਯੋਗ ਸਦਕਾ ਮੁਫ਼ਤ ਮੈਡੀਕਲ ਜਾਂਚ ਕੈਂਪ ਮਿਤੀ 03 ਜਨਵਰੀ ਨੂੰ ੇ ਆਯੋਜਿਤ ਕਰਵਾਇਆ ਜਾ ਰਿਹਾ ਹੈ। ਕੈਂਪ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਰਾਜਵੀਰ ਸ਼ਰਮਾ ਅਤੇ ਇੰਜ. ਅਵਨੀਤ ਸਿੰਘ ਕਹਿਲ ਨੇ ਦੱਸਿਆ ਕਿ ਇਸ ਕੈਂਪ ਵਿਚ ਵਿਸ਼ਵ ਪ੍ਰਸਿੱਧ ਫੋਰਟਿਸ ਹਸਪਤਾਲ ਦੇ ਮਾਹਿਰ ਡਾਕਟਰ ਵਿਸ਼ੇਸ਼ ਤੌਰ ਤੇ ਪਹੁੰਚ ਕੇ ਸ਼ੂਗਰ, ਬਲੱਡ ਪ੍ਰੈਸ਼ਰ, ਈ. ਸੀ. ਜੀ. ਹੱਡੀਆਂ ਅਤੇ ਜੋੜਾਂ ਦੇ ਰੋਗ, ਅੱਖਾਂ ਤੋਂ ਇਲਾਵਾ ਜਨਰਲ ਰੋਗ ਵਾਲੇ ਮਰੀਜ਼ਾਂ ਦੀ ਜਾਂਚ ਅਤੇ ਉਪਰੋਕਤ ਕਿਸੇ ਵੀ ਬਿਮਾਰੀ ਸੰਬੰਧੀ ਸਲਾਹ ਦੇਣਗੇ ਅਤੇ ਕਲੱਬ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਨਾਲ ਬਲਜਿੰਦਰ ਸਿੰਘ ਕਹਿਲ, ਮਾ. ਬਲਕਾਰ ਸਿੰਘ ਕਹਿਲ, ਜਸਕਰਨ ਸਿੰਘ ਕਹਿਲ, ਗੁਰਦੀਪ ਸਿੰਘ ਕਹਿਲ, ਪਿੰਦਰ ਸਿੰਘ ਕਹਿਲ, ਕੁਲਵੀਰ ਸਿੰਘ ਕਹਿਲ ਹਾਜ਼ਰ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply