Sunday, June 14, 2026

ਗੋਲਡੀ ਨੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਨਵੇਂ ਸਾਲ ‘ਤੇ ਦਿੱਤੀ ਵਧਾਈ

PPN0101201617

ਅੰਮ੍ਰਿਤਸਰ, 1 ਜਨਵਰੀ (ਜਗਦੀਪ ਸਿੰਘ ਸੱਗੂ) ਨਵੇਂ ਸਾਲ ਦੇ ਸ਼ੁੱਭ ਦਿਹਾੜੇ ਗੁਰੂ ਨਗਰੀ ਪੁੱਜੇ ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਨਾਲ ਸੀਨੀਅਰ ਅਕਾਲੀ ਆਗੂ ਸ੍ਰ: ਨਵਦੀਪ ਸਿੰਘ ਗੋਲਡੀ ਨੇ ਮੁਲਾਕਾਤ ਕਰਕੇ ਜਿਥੇ ਨਵੇਂ ਸਾਲ ਦੀ ਵਧਾਈ ਦਿੱਤੀ, ਉਥੇ ਸ਼ਹਿਰ ਦੀ ਚਾਰਦੀਵਾਰੀ ਵਿੱਚ ਸਥਿਤ ਹੋਟਲਾਂ ਨੂੰ ਰੈਗੂਲਰ ਕਰਨ ਅਤੇ ਖਾਸ ਕਰਕੇ ਹਲਕਾ ਦੱਖਣੀ ਨਾਲ ਸੰਬੰਧਿਤ ਵੱਖ-ਵੱਖ ਸਮੱਸਿਆਵਾਂ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਉਨਾਂ ਨੇ ਉੱਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਨੂੰ ਚਾਟੀਵਿੰਡ ਚੌਂਕ ਸਥਿਤ ਗੁਰਦੁਆਰਾ ਸ਼ਹੀਦ ਗੰਜ਼ ਬਾਬਾ ਦੀਪ ਸਿੰਘ ਜੀ ਨੇੜੇ ਟਰੈਫਿਕ ਦੀ ਸਮੱਸਿਆ ਦਾ ਸਦੀਵੀ ਹੱਲ ਕਰਨ ਲਈ ਵੀ ਬੇਨਤੀ ਕੀਤੀ।ਸਮੱਸਿਆਵਾਂ ਸੁਨਣ ਉਪਰੰਤ ਉੱਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਨੇ ਭਰੋਸਾ ਦਿੱਤਾ ਕਿ ਹਲਕਾ ਦੱਖਣੀ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ‘ਤੇ ਹੱਲ ਕਰਵਾਈਆਂ ਜਾਣਗੀਆਂ।ਇਸ ਮੌਕੇ ਮੇਅਰ ਸ਼੍ਰੀ ਬਖਸ਼ੀ ਰਾਮ ਅਰੋੜਾ, ਆਰ.ਸੀ ਯਾਦਵ, ਵਪਾਰ ਵਿੰਗ ਦੇ ਪ੍ਰਧਾਨ ਰਾਜਿੰਦਰ ਸਿੰਘ ਮਰਵਾਹਾ, ਕੁਲਵੰਤ ਸਿੰਘ, ਹਰਸ਼ਪ੍ਰੀਤ ਸਿੰਘ, ਰਾਕੇਸ਼ ਕੁਮਾਰ, ਹਰਪਾਲ ਸਿੰਘ ਆਦਿ ਵੀ ਹਾਜ਼ਿਰ ਸਨ।

Check Also

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …

Leave a Reply