
ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਵਲੋਂ ਗੁਰਬਾਣੀ ਦੇ ਗਲਤ ਉਚਾਰਨ ਨੂੰ ਲੈ ਕੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਲੋਂ ਕੋਈ ਵੀ ਹੁਕਮਨਾਮਾ ਜਾਰੀ ਨਹੀ ਕੀਤਾ ਗਿਆ। ਇਹ ਐਲਾਨ ਤਖਤ ਸਾਹਿਬ ਦੇ ਜਥੇਦਾਰ ਗਿ: ਇਕਬਾਲ ਸਿੰਘ ਨੇ ਅੱਜ ਜਾਰੀ ਪੱਤਰ ਵਿੱਚ ਕੀਤਾ ਹੈ। ਉਨਾਂ ਕਿਹਾ ਕਿ ਸ੍ਰ. ਮਜੀਠੀਆ ਦਾ ਮਾਮਲਾ ਪੰਜ ਸਿੰਘ ਸਾਹਿਬਾਨ ਵਲੋਂ 1 ਮਈ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹੋਣ ਵਾਲੀ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰਿਆ ਜਾਵੇਗਾ ਅਤੇ ਫੈਸਲੇ ਦਾ ਐਲਾਨ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਸ ਇਕੱਤਰਤਾ ਵਿੱਚ ਪੰਜਾਂ ਤਖਤਾਂ ਦੇ ਜਥੇਦਾਰ ਸ਼ਮੂਲ਼ੀਅਤ ਕਰਨਗੇ।ਸਿੰਘ ਸਾਹਿਬ ਨੇ ਕਿਹਾ ਕਿ ਮਜੀਠੀਆ ਦੇ ਮਾਮਲੇ ਤੋਂ ਇਲਾਵਾ ਹੋਰ ਲਟਕ ਰਹੇ ਮਾਮਲਿਆਂ ਬਾਰੇ ਵੀ ਫੈਸਲਾ ਲਿਆ ਜਾ ਸਕਦਾ ਹੈ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media