Monday, June 22, 2026

ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਐਤਵਾਰ

ਨਵੀਂ ਦਿੱਲੀ, 4 ਜਨਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ੇਸ ਨਗਰ ਕੀਰਤਨ ਦਾ ਆਯੋਜਨ ਐਤਵਾਰ 10 ਜਨਵਰੀ ਨੂੰ ਕੀਤਾ ਜਾਇਗਾ, ਜੋ ਸਵੇਰੇ 10 ਵੱਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਅਰੰਭ ਹੋਵੇਗਾ ਅਤੇ ਨਵੀਂ ਦਿੱਲੀ ਦੇ ਵੱਖ-ਵੱਖ ਇਲਾਕਿਆਂ, ਜਿਵੇਂ ਕਿ ਤਾਲਕਟੋਰਾ ਰੋਡ, ਸ਼ੰਕਰ ਰੋਡ, ਰਾਜਿੰਦਰ ਨਗਰ, ਪਟੇਲ ਨਗਰ, ਸ਼ਾਦੀ ਪੁਰ, ਮੋਤੀ ਨਗਰ, ਕੀਰਤੀ ਨਗਰ, ਰਮੇਸ਼ ਨਗਰ, ਰਾਜਾ ਗਾਰਡਨ, ਰਾਜੌਰੀ ਗਾਰਡਨ, ਸੁਭਾਸ਼ ਨਗਰ ਮੋੜ, ਤਿਲਕ ਨਗਰ, ਫਤਿਹ ਨਗਰ, ਜੇਲ੍ਹ ਰੋਡ ਆਦਿ ਤੋਂ ਹੁੰਦਾ ਹੋਇਆ ਰਾਤ ਦੇਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਿਵ ਨਗਰ ਵਿਖੇ ਸਮਾਪਤ ਹੋਵੇਗਾ। ਸ. ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਇਹ ਜਾਣਕਾਰੀ ਦਿੰਦਿਆਂ ਦਸਿਆ ਕਿ ਇਸ ਨਗਰ ਕੀਰਤਨ ਵਿੱਚ ਰਣਜੀਤ ਨਗਾਰਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਤੋਂ ਪਿੱਛੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਬਚਿਆਂ ਦੇ ਬਾਵਰਦੀ ਬੈਂਡ, ਸ਼ਬਦੀ ਜੱਥੇ, ਗਤਕਾ ਪਾਰਟੀਆਂ ਅਤੇ ਸੰਗਤਾਂ ਪੈਦਲ ਕੀਰਤਨੀ ਜੱਥਿਆਂ ਦੇ ਰੂਪ ਵਿੱਚ ਸ਼ਾਮਲ ਹੋ ਨਗਰ ਕੀਰਤਨ ਦੀ ਸ਼ੋਭਾ ਵਧਾਣਗੀਆਂ ਅਤੇ ਸਤਿਗੁਰਾਂ ਦੀਆਂ ਖੁਸ਼ੀਆਂ ਪ੍ਰਾਪਤ ਕਰਨਗੀਆਂ। ਸ. ਰਾਣਾ ਨੇ ਨੌਜਵਾਨਾਂ ਨੂੰ ਵਿਸ਼ੇਸ਼ ਰੂਪ ਵਿੱਚ ਅਪੀਲ ਕੀਤੀ ਕਿ ਉਹ ਨਗਰ ਕੀਰਤਨ ਵਿੱਚ ਕਿਸੇ ਕਿਸਮ ਦੀ ਆਤਸ਼ਬਾਜ਼ੀ ਨਾ ਚਲਾਉਣ, ਕਿਉਂਕਿ ਇਸ ਨਾਲ ਸਕੂਲਾਂ ਦੇ ਬਚਿਆਂ ਵਿੱਚ ਭਗਦੜ ਮਚਦੀ ਹੈ, ਅਤੇ ਭਗਦੜ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਸਕਦੇ ਹਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply