Tuesday, July 21, 2026

ਸੰਤ ਗਿਆਨੀ ਹਰਨਾਮ ਸਿੰਘ ਤੇ ਮਜੀਠੀਆ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ

PPN0501201616

ਚੌਂਕ ਮਹਿਤਾ, 5 ਜਨਵਰੀ (ਜੋਗਿੰਦਰ ਸਿੰਘ ਮਾਣਾ)- ਸਾਬਕਾ ਸਰਕਲ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਸੁਖਵਿੰਦਰ ਸਿੰਘ ਮਹਿਤਾ ਦੇ ਭਰਾ ਰਾਜਵਿੰਦਰ ਸਿੰਘ ਰਾਜੂ ਜੋ ਸੁਪਰਵਾਈਜਰ ਮਹਿਤਾ ਮੰਡੀ ਵਜੋਂ ਤਾਇਨਾਤ ਸਨ, ਸੰਖੇਪ ਬਿਮਾਰੀ ਦੇ ਚੱਲਦਿਆਂ ਬੀਤੇ ਦਿਨੀ ਸਦੀਵੀ ਵਿਛੋੜਾ ਦੇ ਗਏ।ਉਨਾ੍ਹਂ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਣ ਲਈ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਅਤੇ ਬਿਕਰਮ ਸਿੰਘ ਮਜੀਠੀਆ ਕੈਬਿਨਟ ਮੰਤਰੀ ਪੰਜਾਬ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ।ਇਸ ਮੌਕੇ ਸੁਖਵਿੰਦਰ ਸਿੰਘ ਗੋਲਡੀ ਜਿਲਾ ਪ੍ਰੀਸ਼ਦ ਮੈਂਬਰ, ਚੇਅਰਮੈਨ ਮਾਰਕੀਟ ਕਮੇਟੀ ਗੁਰਮੀਤ ਸਿੰਘ ਖੱਬੇ, ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਮੇਜਰ ਸ਼ਿਵਚਰਨ ਸਿੰਘ, ਜਥੇ ਕੁਲਵੰਤ ਸਿੰਘ ਮਹਿਤਾ, ਸਰਪੰਚ ਭੁਪਿੰਦਰ ਸਿੰਘ ਕੌਮੀ ਮੀਤ ਪ੍ਰਧਾਨ ਬੀਸੀ ਵਿੰਗ ਪੰਜਾਬ, ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ, ਜਥੇ ਬਖਸ਼ੀਸ਼ ਸਿੰਘ, ਰਜਿੰਦਰ ਸਿੰਘ ਸ਼ਾਹ ਬਲਾਕ ਸੰਮਤੀ ਮੈਂਬਰ, ਬਾਬਾ ਸੁਖਵੰਤ ਸਿੰਘ ਚੰਨਣਕੇ, ਰਾਜਪਾਲ ਸਿੰਘ ਰਾਜੂ, ਗੁਰਮੀਤ ਸਿੰਘ ਪੱਪੂ, ਤਜਿੰਦਰਪਾਲ ਸਿੰਘ ਲਾਡੀ, ਜਤਿੰਦਰ ਸਿੰਘ ਲੱਧਾਮੁੰਡਾ, ਜਥੇ ਗੁਰਮੇਜ ਸਿੰਘ ਬੁੱਟਰ, ਸਰਪੰਚ ਰਜਿੰਦਰ ਸਿੰਘ ਉਦੋਨੰਗਲ, ਮਲਕੀਤ ਸਿੰਘ ਬਲਾਕ ਸੰਮਤੀ ਮੈਂਬਰ, ਹਰਬੰਸ ਸਿੰਘ ਪੁਰਬਾ, ਜਥੇ ਪ੍ਰਗਟ ਸਿੰਘ ਖੱਬੇਰਾਜਪੂਤਾਂ, ਹਰਜਿੰਦਰ ਸਿੰਘ ਮਹਿਤਾ, ਜਥੇ ਸਰਦੂਲ ਸਿੰਘ ਸੈਦੂਕੇ, ਐਸ.ਐਚ.ਓ ਅਮਨਦੀਪ ਸਿੰਘ, ਬੀਬੀ ਪਲਵਿੰਦਰ ਕੌਰ ਭੋਲਾਂ, ਗੁਰਮੇਜ ਸਿੰਘ ਪੰਚ ਅਤੇ ਹੋਰ ਨਾਮਵਰ ਸਖਸ਼ੀਅਤਾਂ ਹਾਜਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply