ਪਠਾਨਕੋਟ, 6 ਜਨਵਰੀ (ਪ.ਪ)- ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਰਣਜੀਤ ਸਾਗਰ ਡੈਮ ਬਿਜਲੀ ਉਤਪਾਦਨ ਅਤੇ ਸਿੰਚਾਈ ਦੇ ਖੇਤਰ ਵਿੱਚ ਵੱਡਮੁਲਾ ਯੋਗਦਾਨ ਪਾ ਰਿਹਾ ਹੈ ਅਤੇ ਇਸ ਡੈਮ ਨੇ ਮਹੀਨਾ ਦਸੰਬਰ, 2015 ਦੌਰਾਨ 124.24 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕਰਕੇ 4.55 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 56.53 ਕਰੋੜ ਰੁਪਏ ਦੀ ਬਿਜਲੀ ਪੈਦਾ ਕੀਤੀ ਹੈ। ਇਹ ਜਾਣਕਾਰੀ ਰਣਜੀਤ ਸਾਗਰ ਡੈਮ ਦੇ ਇੱਕ ਬੁਲਾਰੇ ਨੇ ਦਿੰਦਿਆ ਦੱਸਿਆ ਕਿ ਰਣਜੀਤ ਸਾਗਰ ਡੈਮ ਨੇ 12 ਅਗਸਤ, 2000 ਤੋਂ 31 ਮਾਰਚ, 2010 ਤੱਕ 13280.79 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕੀਤਾ ਹੈ ਅਤੇ 3 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 3984.24 ਕਰੋੜ ਰੁਪਏ ਦੀ ਬਿਜਲੀ ਪੈਦਾ ਕੀਤੀ ਹੈ। ਉਨ੍ਹਾਂ ਦੱਸਿਆ ਕਿ 1 ਅਪ੍ਰੈਲ, 2010 ਤੋਂ 31 ਦਸੰਬਰ, 2015 ਤੱਕ ਰਣਜੀਤ ਸਾਗਰ ਡੈਮ ਨੇ 10390.07 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕਰਕੇ 4.55 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 4727.48 ਕਰੋੜ ਰੁਪਏ ਕਮਾਏ ਹਨ। ਉਨ੍ਹਾਂ ਦੱਸਿਆ ਕਿ ਇਸ ਡੈਮ ਨੇ 12 ਅਗਸਤ, 2000 ਤੋਂ 31 ਦਸੰਬਰ, 2015 ਤੱਕ 23670.86 ਮਿਲੀਅਨ ਯੂਨਿਟ ਬਿਜਲੀ ਦੀ ਪੈਦਾ ਕਰਕੇ 8711.72 ਕਰੋੜ ਰੁਪਏ ਦੀ ਕਮਾਈ ਕੀਤੀ ਹੈ।
ਰਣਜੀਤ ਸਾਗਰ ਡੈਮ ਦੇ ਬੁਲਾਰੇ ਨੇ ਅੱਗੇ ਦੱਸਿਆ ਕਿ ਡੈਮ ਦੀ ਝੀਲ ਦਾ ਲੈਵਲ 1 ਦਸੰਬਰ, 2015 ਨੂੰ 506.56 ਮੀਟਰ ਸੀ, ਜੋ 8.59 ਮੀਟਰ ਘੱਟ ਕੇ 1 ਜਨਵਰੀ, 2016 ਨੂੰ 497.97 ਮੀਟਰ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਡੈਮ ਜਿੱਥੇ ਲੋਕਾਂ ਦੀ ਸਹੂਲਤ ਲਈ ਬਿਜਲੀ ਪੈਦਾ ਕਰ ਰਿਹਾ ਹੈ, ਉੱਥੇ ਕਿਸਾਨਾਂ ਨੂੰ ਖੇਤੀ ਲਈ ਸਿੰਚਾਈ ਸਹੂਲਤਾਂ ਵੀ ਮੁਹਈਆ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਹ ਡੈਮ ਮੱਛੀ ਪਾਲਣ ਦੇ ਖੇਤਰ ਵਿੱਚ ਵੀ ਵੱਡਮੁਲਾ ਯੋਗਦਾਨ ਪਾ ਰਿਹਾ ਹੈ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media