Friday, March 20, 2026

ਸ੍ਰੀ ਰਮੇਸ਼ਵਰ ਸੰਘਾ ਮੈਂਬਰ ਪਾਰਲੀਮੈਂਟ ਕੈਨੇਡਾ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਿਕ

PPN0701201615

ਅੰਮ੍ਰਿਤਸਰ, 7 ਜਨਵਰੀ (ਗੁਰਪ੍ਰੀਤ ਸਿੰਘ)- ਸ੍ਰੀ ਰਮੇਸ਼ਵਰ ਸੰਘਾ ਮੈਂਬਰ ਪਾਰਲੀਮੈਂਟ ਕੈਨੇਡਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਉਪਰੰਤ ਪਰਕਰਮਾ ਕਰਦੇ ਸਮੇਂ ਸ. ਗੁਰਬਚਨ ਸਿੰਘ ਮੁ’ਖ ਸੂਚਨਾ ਅਧਿਕਾਰੀ ਤੋਂ ਵੱਖੁਵੱਖ ਅਸਥਾਨਾਂ ਦੇ ਇਤਿਹਾਸ ਦੀ ਜਾਣਕਾਰੀ ਹਾਸਲ ਕੀਤੀ।ਸੂਚਨਾ ਕੇਂਦਰ ਵਿਖੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕ’ਤਰ ਨੇ ਸ੍ਰੀ ਰਮੇਸ਼ਵਰ ਸੰਘਾ ਨੂੰ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਧਾਰਮਿਕ ਕਿਤਾਬਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ। ਗ’ਲਬਾਤ ਦੌਰਾਨ ਸ੍ਰੀ ਰਮੇਸ਼ਵਰ ਸੰਘਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਾਂਝੀਵਾਲਤਾ ਦਾ ਪ੍ਰਤੀਕ ਤੇ ਰੂਹਾਨੀਅਤ ਦਾ ਕੇਂਦਰ ਹੈ।ਉਨ੍ਹਾਂ ਕਿਹਾ ਕਿ ਮੈਂ ਧੰਨਤਾਯੋਗ ਹਾਂ ਕਿ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੀ ਅਪਾਰ ਕ੍ਰਿਪਾ ਨਾਲ ਮੈਨੂੰ ਇਸ ਪਵਿ’ਤਰ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਮੌਕੇ ਸ੍ਰੀ ਮਨੋਜ ਅਰੋੜਾ ਕੌਂਸਲਰ ਜਲੰਧਰ, ਸ. ਸਰਬਜੀਤ ਸਿੰਘ ਸਹਾਇਕ ਸੂਚਨਾ ਅਧਿਕਾਰੀ ਤੇ ਸ. ਹਰਭਜਨ ਸਿੰਘ ਆਦਿ ਮੌਜੂਦ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply