ਅੰਮ੍ਰਿਤਸਰ, 8 ਜਨਵਰੀ (ਗੁਰਚਰਨ ਸਿੰਘ)- ਜ਼ਿਲ੍ਹਾ ਪੱਧਰ ਦੀ ਜੈਵ-ਵਿਭਿੰਨਤਾ ਪ੍ਰਬੰਧਨ ਕਮੇਟੀ ਦਾ ਪੁਨਰਗਠਨ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਦੌਰਾਨ ਸਰਬਸੰਮਤੀ ਨਾਲ ਕਮੇਟੀ ਦੇ 7 ਮੈਂਬਰਾਂ ਦੀ ਚੋਣ ਕੀਤੀ ਗਈ। ਇਸ ਮੌਕੇ ਸ੍ਰੀ ਆਂਗਰਾ ਨੇ ਦੱਸਿਆ ਕਿ ਪੁਨਰਗਠਿਤ ਕੀਤੀ ਗਈ ਇਸ ਕਮੇਟੀ ਦੀ ਮਿਆਦ 5 ਸਾਲ ਦੀ ਹੋਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨਵਰੀ 2011 ਵਿਚ ਜ਼ਿਲ੍ਹਾ ਪੱਧਰੀ ਜੈਵ-ਵਿਭਿੰਨਤਾ ਪ੍ਰਬੰਧਨ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਦਾ ਮੁੱਖ ਉਦੇਸ਼ ਆਪਣੇ ਅਧਿਕਾਰ ਖੇਤਰ ਅੰਦਰ ਜੈਵ ਸਰੋਤਾਂ ਦਾ ਪ੍ਰਬੰਧਨ ਅਤੇ ਟਿਕਾਊ ਵਰਤੋਂ ਕਰਨਾ ਅਤੇ ਜੈਵ ਸਰੋਤਾਂ ਦੀ ਅਨਿਯਮਿਤ ਅਤੇ ਗੈਰ-ਕਾਨੂੰਨੀ ਵਰਤੋਂ ਨੂੰ ਰੋਕਣਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਜੈਵ-ਵਿਭਿੰਨਤਾ ਬੋਰਡ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦਾ ਜੈਵ-ਵਿਭਿੰਨਤਾ ਰਜਿਸਟਰ ਕੌਮੀ ਜੈਵ-ਵਿਭਿੰਨਤਾ ਅਥਾਰਟੀ, ਭਾਰਤ ਸਰਕਾਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਆਧਾਰ ‘ਤੇ ਤਿਆਰ ਕੀਤਾ ਜਾ ਚੁੱਕਾ ਹੈ ਅਤੇ ਬਲਾਕ ਅਜਨਾਲਾ ਵਿਚ ਵੀ ਜਲਦ ਹੀ ਬਲਾਕ ਪੱਧਰੀ ਜੈਵ-ਵਿਭਿੰਨਤਾ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਸਾਰੇ ਮੈਂਬਰਾਂ ਵੱਲੋਂ ਪੰਜਾਬ ਜੈਵ-ਵਿਭਿੰਨਤਾ ਬੋਰਡ ਨੂੰ ਇਹ ਯਕੀਨ ਦਿਵਾਇਆ ਕਿ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਜ਼ਿਲ੍ਹੇ ਦੀ ਜੈਵਿਕ ਵਿਭਿੰਨਤਾ ਦੀ ਸਾਂਭ-ਸੰਭਾਲ ਕਰਨ ਲਈ ਭਰਪੂਰ ਯਤਨ ਕੀਤੇ ਜਾਣਗੇ। ਇਸ ਮੌਕੇ ਜ਼ਿਲ੍ਹਾ ਪੱਧਰੀ ਜੈਵ-ਵਿਭਿੰਨਤਾ ਸਿਖਲਾਈ ਪ੍ਰੋਗਰਾਮ ਕਰਵਾਉਣ ਬਾਰੇ ਵੀ ਫ਼ੈਸਲਾ ਲਿਆ ਗਿਆ। ਇਸ ਮੌਕੇ ਪੰਜਾਬ ਜੈਵ-ਵਿਭਿੰਨਤਾ ਬੋਰਡ ਚੰਡੀਗੜ੍ਹ ਦੇ ਸੀਨੀਅਰ ਵਿਗਿਆਨਕ ਅਫ਼ਸਰ ਸ੍ਰੀ ਗੁਰਹਰਮਿੰਦਰ ਸਿੰਘ ਵੱਲੋਂ ਜੈਵ-ਵਿਭਿੰਨਤਾ ਪ੍ਰਬੰਧਨ ਕਮੇਟੀ ਦੇ ਕਾਰਜਾਂ ਅਤੇ ਜਿੰਮੇਵਾਰੀਆਂ ਦਾ ਵੇਰਵਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੈਵਿਕ ਵਿਭਿੰਨਤਾ ਕਾਨੂੰਨ 2002 ਅਤੇ ਜੈਵਿਕ ਵਿਭਿੰਨਤਾ ਨਿਯਮ 2004 ਲਾਗੂ ਕੀਤੇ ਗਏ ਹਨ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media