ਬਠਿੰਡਾ, 9 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕੈਬਨਿਟ ਮੰਤਰੀ ਪੰਜਾਬ ਅਤੇ ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਿਕੰਦਰ ਸਿੰਘ ਮਲੂਕਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ 14 ਜਨਵਰੀ ਨੂੰ ਮਾਘੀ ਮੇਲਾ, ਸ਼੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਕਾਨਫਰੰਸ, ਵਿੱਚ ਜਿਲ੍ਹਾ ਬਠਿੰਡਾ ਤੋਂ 800 ਬੱਸਾਂ ਅਤੇ ਕਾਰਾਂ ਦਾ ਕਾਫਲਾ ਕਾਨਫਰੰਸ ਵਿੱਚ ਪਹੁੰਚੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋ ਕੀਤੀ ਜਾ ਰਹੀ ਇਸ ਕਾਨਫਰੰਸ ਲਈ ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਪਿੰਡ-ਪਿੰਡ ਅਤੇ ਸ਼ਹਿਰਾਂ ਵਿੱਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਡਾ: ਓਮ ਪ੍ਰਕਾਸ਼ ਸ਼ਰਮਾ ਜਿਲਾ ਪ੍ਰੈਸ ਸਕੱਤਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜਨਮੇਜਾ ਸਿੰਘ ਸੇਖੋਂ ਕੈਬਨਿਟ ਮੰਤਰੀ ਪੰਜਾਬ, ਸਰੂਪ ਚੰਦ ਸਿੰਗਲਾ ਮੁੱਖ ਸੰਸਦੀ ਸਕੱਤਰ ਵਿਧਾਇਕ ਵਿਧਾਨ ਸਭਾ ਹਲਕਾ ਸ਼ਹਿਰੀ, ਜੀਤਮਹਿੰਦਰ ਸਿੰਘ ਸਿੱਧੂ ਵਿਧਾਇਕ ਹਲਕਾ ਤਲਵੰਡੀ ਸਾਬੋ, ਦਰਸ਼ਨ ਸਿੰਘ ਕੋਟਫੱਤਾ ਵਿਧਾਇਕ ਬਠਿੰਡਾ ਦਿਹਾਤੀ, ਇੰਚਾਰਜ ਹਲਕਾ ਭੁੱਚੋ ਮੰਡੀ, ਬੀਬੀ ਪਰਮਜੀਤ ਕੌਰ ਗੁਲਸ਼ਨ ਸਾਬਕਾ ਐਮ.ਪੀ ਹਲਕਾ ਇੰਚਾਰਜ ਬਠਿੰਡਾ ਦਿਹਾਤੀ ਅਤੇ ਹੋਰ ਅਕਾਲੀ ਆਗੂਆਂ ਵੱਲੋਂ ਵੀ 14 ਜਨਵਰੀ ਨੂੰ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
Check Also
ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੇ ਵੱਖ-ਵੱਖ ਇਮਤਿਹਾਨਾਂ ’ਚ ਮਾਰੀਆਂ ਮੱਲਾਂ
ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ …
Punjab Post Daily Online Newspaper & Print Media