Sunday, August 23, 2026

ਨਗਰ ਨਿਗਮ ਵਲੋਂ ”ਸਵੱਛ ਭਾਰਤ ਸਫ਼ਾਈ ਅਭਿਆਨ” ਤਹਿਤ ਸਮਾਜ ਸੇਵੀਆਂ ਨਾਲ ਮੀਟਿੰਗ

PPN1001201607ਬਠਿੰਡਾ, 10 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਵੱਛ ਭਾਰਤ ਸਫ਼ਾਈ ਅਭਿਆਨ ਤਹਿਤ ਨਗਰ ਨਿਗਮ ਵਲੋਂ ਬਠਿੰਡਾ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਹਰਾ ਭਰਾ ਬਣਾਉਂਣ ਦੀ ਜੋ ਮੁਹਿੰਮ ਚਲਾਈ ਗਈ ਹੈ। ਸਮਾਜ ਸੇਵੀ ਸੰਸਥਾਵਾਂ ਨਾਲ ਨਗਰ ਨਿਗਮ ਦੀ ਮੀਟਿੰਗ ਹਾਲ ਵਿਚ ਮੀਟਿੰਗ ਆਯੋਰਤਿ ਕੀਤੀ ਗਈ। ਇਸ ਮੌਕੇ ਮੇਅਰ ਬਲਵੰਤ ਰਾਏ ਨਾਥ, ਕਮਿਸ਼ਨਰ ਅਨਿਲ ਗਰਗ ਅਤੇ ਸਹਾਇਕ ਕਮਿਸ਼ਨਰ ਬੀ ਡੀ ਸਿੰਗਲਾ ਅਤੇ ਅਨਿਲ ਭੋਲਾ ਦੀ ਤਰਫੋਂ ਮੀਟਿੰਗ ਦੀ ਅਗਵਾਈ ਕੀਤੀ ਗਈ। ਉਨ੍ਹਾ ਨੇ ਸਮਾਜ ਸੇਵੀਆਂ ਦੇ ਅਹੁੱਦੇ ਦਾਰਾਂ ਅਤੇ ਮੈਂਬਰਾਂ ਦੇ ਏਰੀਆਂ ਵਿਚ ਗੰਦਗੀ, ਪਾਣੀ ਅਤੇ ਸੀਵਰੇਜ ਆਦਿ ਦੀਆਂ ਸਮੱਸਿਆਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਨਗਰ ਨਿਗਮ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਮਾਜ ਸੇਵੀਆਂ ਵਲੋਂ ਆਪਣੇ ਆਪਣੇ ਵਿਚਾਰ ਅਤੇ ਸਫ਼ਾਈ ਅਭਿਆਨ ਬਾਰੇ ਪਹਿਲੂ ਪੇਸ਼ ਕੀਤੇ ਗਏ। ਮੀਟਿੰਗ ਵਿਚ ਹਾਜ਼ਰ ਚੀਫ਼ ਇੰਜਨੀਅਰ ਬੀ ਪੀ ਸਿੰਘ, ਚੀਫ਼ ਸੈਨੇਟਰੀ ਇੰਸਪੈਕਟਰ ਜਸਪਾਲ ਸਿੰਘ ਮਾਨਖੇੜਾ, ਸਤੀਸ਼ ਕੁਮਾਰ, ਰਣਬੀਰ ਸਿੰਘ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਅਤੇ ਮੈਂਬਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …

Leave a Reply