ਬਠਿੰਡਾ, 10 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਠਿੰਡਾ ਪ੍ਰੈਸ ਕਲੱਬ ਰਜਿ. ਦੇ ਕਾਰਜਕਾਰੀ ਪ੍ਰਧਾਨ ਯਸ਼ਪਾਲ ਵਰਮਾ ਮੁੱਖ ਸੰਪਾਦਕ ਤਾਜੇ ਬਠਿੰਡਾ ਦੀ ਮਾਤਾ ਸ਼੍ਰੀਮਤੀ ਸ਼ਕੁੰਤਲਾ ਦੇਵੀ ਜੀ ਦਾ ਦੇਹਾਂਤ ਉਪਰੰਤ ਆਤਮਿਕ ਸ਼ਾਂਤੀ ਲਈ ਰਖਵਾਏ ਗਏ ਸ਼੍ਰੀ ਗਰੁੜ ਪੁਰਾਣ ਪਾਠ ਦੇ ਭੋਗ ਪਾਏ ਗਏ ਅਤੇ ਲਾਈਨੋਪਾਰ ਏਰੀਏ ਵਿੱਚ ਸਥਿਤ ਸ਼ਰਧਾਂਜਲੀ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ ਦੇ ਨਾਲ ਵੱਖ ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਮੈਂਬਰਾਂ ਵੱਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਵਰਮਾ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਗਿਆ। ਇਸ ਮੌਕੇ ਨਗਰ ਨਿਗਮ ਬਠਿੰਡਾ ਦੇ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਪ੍ਰਧਾਨ ਜਗਮੋਹਨ ਸਿੰਘ ਮੱਕੜ, ਬਠਿੰਡਾ ਪੱਛਮ ਵੈਲਫੇਅਰ ਆਰਗੇਨਾਈਜੇਸ਼ਨ ਦੇ ਜਨਰਲ ਸੈਕਟਰੀ ਦੇਸਰਾਜ ਛੱਤਰੀਵਾਲਾ, ਸੰਘਰਸ਼ ਕਮੇਟੀ ਦੇ ਪ੍ਰਧਾਨ ਵਿਜੇ ਕੁਮਾਰ ਐਮਸੀ, ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਪੀਆਰਓ ਹਰਵਿੰਦਰ ਸਿੰਘ, ਕੌਂਸਲਰ ਮਨਜੀਤ ਸਿੰਘ, ਕੌਂਸਲਰ ਸ਼ਾਮ ਲਾਲ ਜੈਨ, ਜਨਰਲ ਸੈਕਟਰੀ ਕਾਂਗਰਸ ਗੁਰਮੀਤ ਸਿੰਘ ਸਿੱਧੂ, ਥਾਣਾ ਸਿਵਲ ਲਾਈਨ ਦੇ ਇੰਚਾਰਜ ਅੰਗਰੇਜ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ, ਹਲਕਾ ਸਰਦੂਲਗੜ੍ਹ ਤੋਂ ਸੀਨੀਅਰ ਅਕਾਲੀ ਆਗੂ ਜਤਿੰਦਰ ਸੋਢੀ, ਸਹਾਰਾ ਜਨਸੇਵਾ ਦੇ ਪ੍ਰਧਾਨ, ਨੌਜਵਾਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ , ਕੌਂਸਲਰ ਬੇਅੰਤ ਰੰਧਾਵਾ, ਬ੍ਰਾਹਮਣ ਸਭਾ ਦੇ ਆਗੂ ਸਾਬਕਾ ਇੰਸਪੈਕਟਰ ਅਮ੍ਰਿਤਪਾਲ ਸ਼ਰਮਾ, ਪੱਪੂ ਜੜੀਆ, ਕੁਲਦੀਪ ਸਿੰਘ ਨੰਬਰਦਾਰ, ਐਸ.ਐਸ.ਐਸ.ਬੀ ਰੋਡ ਲਾਈਨਜ਼ ਦੇ ਐਮ.ਡੀ ਸੁਖਬੀਰ ਸਿੰਘ ਬਰਾੜ, ਵਪਾਰ ਮੰਡਲ ਪ੍ਰਧਾਨ ਧੁੰਨੀਕੇ, ਕਾਰ ਡੀਲਰ ਐਸੋਸੀਏਸ਼ਨ ਦੇ ਆਗੂ ਸੰਜੇ ਕੁਮਾਰ ਬੋਬੀ, ਸਮਾਜ ਸੇਵੀਆਂ ਤੋਂ ਇਲਾਵਾ ਬਠਿੰਡਾ ਪ੍ਰੈਸ ਕਲੱਬ ਦੇ ਵੱਡੀ ਗਿਣਤੀ ਵਿੱਚ ਪੱਤਰਕਾਰ ਭਾਈਚਾਰੇ ਦੇ ਨਾਲ ਸ਼ਹਿਰ ਦੀਆਂ ਸਖਸ਼ੀਅਤਾਂ ਨੇ ਮਾਤਾ ਸ਼ਕੁੰਤਲਾ ਦੇਵੀ ਨੂੰ ਸ਼ਰਧਾ ਫੁੱਲ ਭੇਂਟ ਕੀਤੇ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media