Wednesday, March 25, 2026

ਐਨ.ਐਫ਼ ਐਲ ਕਲੋਨੀ ਵਿੱਚ ਦਸਮ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ‘ਤੇ ਮਹਾਨ ਨਗਰ ਕੀਰਤਨ

PPN1001201610 PPN1001201611ਬਠਿੰਡਾ, 10 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਐਨ.ਐਫ਼ ਐਲ ਕਲੋਨੀ ਦੇ ਗੁਰਦੁਆਰਾ ਸਾਹਿਬ ਸਿੰਘ ਸਭਾ ਤੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਾਹਿਬ ਤੋਂ ਅਰੰਭਤਾ ਦੀ ਅਰਦਾਸ ਮੁੱਖ ਗ੍ਰੰਥੀ ਵਲੋ ਕਰਨ ਉਪਰੰਤ ਨਗਰ ਕੀਰਤਨ ਕਲੋਨੀ ਦੀਆਂ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਸ਼ਾਮ ਵੇਲੇ ਗੁਰਦੁਆਰਾ ਸਾਹਿਬ ਵਿਖੇ ਹੀ ਸੰਪੰਨ ਹੋਇਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਬਲਵੰਤ ਸਿੰਘ ਪੰਛੀ, ਭਾਈ ਰਾਜਿੰਦਰ ਸਿੰਘ ਅਤੇ ਕਮੇਟੀ ਮੈਂਬਰਾਂ ਤੋਂ ਇਲਾਵਾ ਸੰਗਤਾਂ ਦੇੇ ਸਹਿਯੋਗ ਨਾਲ ਸਜਾਏ ਗਏ ਇਸ ਇਤਿਹਾਸਕ ਮਹਾਨ ਨਗਰ ਕੀਰਤਨ ਦੌਰਾਨ ਰਾਗੀ ਜੱਥੇ ਵੱਲੋ ਪਾਵਨ ਗੁਰਬਾਣੀ ਦਾ ਰਸਭਿੰਨਾ ਕੀਰਤਨ ਗਾਇਨ ਕੀਤਾ ਗਿਆ ਅਤੇ ਸ਼੍ਰੀ ਗੁਰੂ ਗੋਬਿਦ ਸਿੰਘ ਜੀ ਦੇ ਇਤਿਹਾਸ ਤੋਂ ਸੰਗਤਾਂ ਨੁੰ ਜਾਣੂ ਕਰਵਾਇਆ ਜਾ ਰਿਹਾ ਸੀ। ਇਹ ਨਗਰ ਕੀਰਤਨ ਕਲੋਨੀ ਦੀਆਂ ਗਲੀਆਂ ,ਮੰਦਰ ਕਲੋਨੀ ਅਤੇ ਆਦਰਸ਼ ਨਗਰ ਦੀਆਂ ਗਲੀਆਂ ਵਿਚੋਂ ਗੁਜਰਿਆਂ, ਸੰਗਤਾਂ ਨੇ ਥਾਂ ਪਰ ਥਾਂ ‘ਤੇ ਨਗਰ ਕੀਰਤਨ ਦਾ ਸੁਆਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸਨ ਦੀਦਾਰੇ ਕੀਤੇ। ਰਣਜੀਤ ਗੱਤਕਾ ਪਾਰਟੀ ਦੇ ਨੌਜਵਾਨਾਂ ਨੇ ਖਾਲਸਾਈ ਗੱਤਕਿਆਂ ਦੇ ਜੋਹਰ ਦਿਖਾ ਕੇ ਸੰਗਤਾਂ ਨੂੰ ਪੁਰਾਤਨ ਵਿਰਸੇ ਦੀ ਯਾਦ ਦਿਵਾਈ । ਨਗਰ ਕੀਰਤਨ ਵਿੱਚ ਸ਼ਾਮਲ ਭਾਰੀ ਗਿਣਤੀ ਸੰਗਤਾਂ ਲਈ ਸ਼ਰਧਾਲੂਆਂ ਵਲੋਂ ਬੜੀ ਸਰਧਾ ਭਾਵਨਾ ਨਾਲ ਸੁਆਗਤ ਕਰਦਿਆਂ ਦਾਲ ਰੋਟੀ ਦੇ ਲੰਗਰ ਤੋਂ ਇਲਾਵਾ ਚਾਹ, ਪਕੌੜਿਆਂ, ਮਠਿਆਈ, ਫਲਾਂ ਅਤੇ ਹੋਰ ਕਈ ਪ੍ਰਕਾਰ ਦੇ ਲੰਗਰਾਂ ਦਾ ਪ੍ਰਬੰਧ ਕੀਤਾ ਹੋਇਆ ਸੀ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply