Tuesday, March 24, 2026

ਮੁੱਖ ਮੰਤਰੀ ਬਾਦਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸਭਿਆਚਾਰਕ ਪਰੋਗਰਾਮ ਦਾ ਆਨੰਦ ਮਾਣਿਆ

PPN1001201619ਅੰਮ੍ਰਿਤਸਰ, 10 ਜਨਵਰੀ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਸਿੱਖ ਪੰਥ ਦੀ ਪ੍ਰਾਚੀਨ ਅਤੇ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਲੋਹੜੀ ਦੇ ਸੰਬੰਧ ਵਿੱਚ ਆਯੋਜਿਤ ਸਭਿਆਚਾਰਕ ਪ੍ਰੋਗਰਾਮ ਦਾ ਆਨੰਦ ਮਾਣਿਆ।ਸ. ਪ੍ਰਕਾਸ਼ ਸਿੰਘ ਬਾਦਲ ਦੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਜੀ. ਟੀ. ਰੋਡ ਸਥਿਤ ਦਫਤਰ ਪਹੁੰਚਣ ਤੇ ਦੀਵਾਨ ਦੇ ਪ੍ਰਧਾਨ ਸ. ਚਰਨਜੀਤ ਸਿੰਘ ਚੱਢਾ, ਮੀਤ ਪ੍ਰਧਾਨ ਸ. ਧੰਨਰਾਜ ਸਿੰਘ, ਸਥਾਨਕ ਪ੍ਰਧਾਨ ਸ. ਨਿਰਮਲ ਸਿੰਘ, ਆਨਰੇਰੀ ਸੱਕਤਰ ਸz. ਨਰਿੰਦਰ ਸਿੰਘ ਖੁਰਾਨਾ, ਮੈਂਬਰ ਇੰਚਾਰਜ ਜੀ.ਟੀ.ਰੋਡ ਸਕੂਲ ਸ. ਹਰਮਿੰਦਰ ਸਿੰਘ ਫਰੀਡਮ, ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਅਤੇ ਹੋਰਨਾਂ ਅਹੁਦੇਦਾਰਾਂ ਵੱਲੋਂ ਉਹਨਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਸ. ਪ੍ਰਕਾਸ਼ ਸਿੰਘ ਬਾਦਲ ਨੇ ਦੀਵਾਨ ਦੇ ਅਤਿ ਆਧੁਨਿਕ ਨਵ ਨਿਰਮਿਤ ਹਾਈੁਟੈਕ ਕਾਨਫਰੰਸ ਹਾਲ ਅਤੇ ਲਿਫਟ ਦਾ ਉਦਘਾਟਨ ਆਪਣੇ ਕਰਕ ਕਮਲਾਂ ਨਾਲ ਕੀਤਾ । ਇਸਦੇ ਨਾਲ ਹੀ ਉਹਨਾਂ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਨਵੇਂ ਉਸਾਰੇ ਗਏ ‘ਕਲਗੀਧਰ ਆਡੀਟੋਰੀਅਮ’ ਅਤੇ ਸੈਮੀਨਾਰ ਹਾਲ ਦਾ ਉਦਘਾਟਨ ਕੀਤਾ ਗਿਆ ਜਿਸ ਨੂੰ ਮਾਡਰਨ ੩ੁਡੀ ਲੈਬ, ਪ੍ਰਾਜੈਕਟਰ, ਸਾਊਂਡ ਪਰੂਫ, ਉੱਚ ਤਕਨੀਕੀ ਮਿਉਜ਼ਿਕ ਅਤੇ ਲਾਈਟਿੰਗ ਸਿਸਟਮ ਨਾਲ ਸੁੱਸਜਿਤ ਕੀਤਾ ਗਿਆ ਹੈ । ਇਸ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਵੱਲੋਂ ਪੰਜਾਬੀ ਵਿਰਸੇ ਅਤੇ ਸਭਿਆਚਾਰ ਨੂੰ ਦਰਸਾਉਂਦਾ ਇਕ ਰੰਗਾੁਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ। ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੇ ਪ੍ਰਧਾਨ ਸ. ਚਰਨਜੀਤ ਸਿੰਘ ਚੱਢਾ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ । ਉਹਨਾਂ ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੀਆਂ ਵਿਦਿਅਕ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ ਪ੍ਰਾਪਤੀਆਂ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ । ਉਹਨਾਂ ਦੱਸਿਆ ਕਿ ਚੀਫ਼ ਖ਼ਾਲਸਾ ਦੀਵਾਨ ਹੁਣ ਹਰ ਪੱਖੋਂ ਹਾਈੁਟੈਕ ਹੋ ਚੁੱਕਾ ਹੈ । ਨਾ ਕੇਵਲ ਚੀਫ਼ ਖ਼ਾਲਸਾ ਦੀਵਾਨ ਸੰਸਥਾਵਾਂ ਦੀ ਕੰਮਕਾਜ ਪ੍ਰਕਿਰਿਆ ਆਨਲਾਈਨ ਮੁੱਖ ਦਫਤਰ ਨਾਲ ਜੋੜੀ ਗਈ ਹੈ ਬਲਕਿ ਹੁਣ ਵਿਦਿਆਰਥੀਆਂ ਦੇ ਮਾਪੇ ਵੀ ਆਪਣੇ ਬੱਚਿਆਂ ਦੀ ਹਰ ਜਾਣਕਾਰੀ ਜਿਵੇਂ ਰਿਪਰਟ ਕਾਰਡ, ਅਟੈਂਡੈਂਸ ਅਤੇ ਹੋਰ ਜਰੂਰੀ ਸੂਚਨਾਵਾਂ ਆਦਿ ਆਨਲਾਈਨ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਹੁਣ ਸੀ.ਕੇ.ਡੀ. ਵਿਦਿਆ ਦੀ ਪਹਿਚਾਣ ਚੀਫ਼ ਖ਼ਾਲਸਾ ਦੀਵਾਨ ਦਾ ਅਕਸ ਲੈ ਕੇ ਉਭਰ ਰਿਹਾ ਹੈ। ਉਪਰੰਤ ਵਿਦਿਆਰਥੀਆਂ ਦੁਆਰਾ ਸੁਆਗਤੀ ਗੀਤ, ਸੂਫੀ ਗਾਇਨ, ਵਾਰ ਗਾਇਨ ਅਤੇ ਲੋਕ ਨਾਚ ‘ਸੰਮੀ’ ਦੁਆਰਾ ਪੰਜਾਬੀ ਸਭਿਆਚਾਰ ਦੀਆਂ ਵੱਖੁਵੱਖ ਝਲਕਾਂ ਪੇਸ਼ ਕੀਤੀਆਂ ਗਈਆਂ। ਸਮਾਜ ਵਿੱਚ ਧੀਆਂ ਨੂੰ ਉਹਨਾਂ ਦਾ ਬਣਦਾ ਮਾਣੁਸਤਿਕਾਰ ਦੇਣ ਦਾ ਸੰਦੇਸ਼ ਦਿੰਦਾ ਹੋਇਆ ਨਾਟਕ ‘ਕੁੜੀਆਂੁਚਿੜੀਆਂ’ ਪੇਸ਼ ਕੀਤਾ ਗਿਆ ਜਿਸਦੀ ਦਰਸ਼ਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ । ਇਸ ਮੌਕੇ ਤੇ ਚੀਫ਼ ਖ਼ਾਲਸਾ ਦੀਵਾਨ ਵੱਲੋਂ ‘ਭੁੱਗਾ’ ਬਾਲ ਕੇ ਅਤੇ ਵਿਦਿਆਰਥੀਆਂ ਦੁਆਰਾ ਗਿੱਧੇ ਅਤੇ ਭੰਗੜੇ ਦੀ ਧਮਾਲ ਨਾਲ ਲੋਹੜੀ ਦਾ ਤਿਉਹਾਰ ਧੂਮੁਧਾਮ ਨਾਲ ਮਨਾਇਆ ਗਿਆ। ਸ. ਪ੍ਰਕਾਸ਼ ਸਿੰਘ ਬਾਦਲ ਅਤੇ ਚੀਫ਼ ਖ਼ਾਲਸਾ ਦੀਵਾਨ ਦੀ ਪ੍ਰਬੰਧਕੀ ਕਮੇਟੀ ਵੱਲੋਂ ਜੀ.ਟੀ.ਰੋਡ ਸਕੂਲ ਦੇ ਵੱਖੁਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਅਤੇ ਸਤਿਕਾਰਤ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ ਅਤੇ ਹੋਰ ਮੈਂਬਰ ਸਾਹਿਬਾਨ ਵੱਲੋਂ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਆਪਣੇ ਸੰਬੋਧਨ ਸ਼ਬਦਾਂ ਵਿੱਚ ਸz. ਪ੍ਰਕਾਸ਼ ਸਿੰਘ ਬਾਦਲ ਨੇ ਅਜੋਕੇ ਸਮੇਂ ਵਿੱਚ ਪੰਜਾਬ ਦੇ ਅਮੀਰ ਵਿਰਸੇ ਅਤੇ ਸਭਿਆਚਾਰ ਨੂੰ ਸੰਭਾਲਣ ਅਤੇ ਪ੍ਰਫੁੁਲਤ ਕਰਨ ਤੇ ਜੋਰ ਦਿੱਤਾ । ਉਹਨਾਂ ਚੀਫ਼ ਖ਼ਾਲਸਾ ਦੀਵਾਨ ਵੱਲੋਂ ਅਜਿਹੇ ਪ੍ਰੋਗਰਾਮਾਂ ਰਾਹੀਂ ਨਵੀਂ ਪਨੀਰੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜੀ ਰੱਖਣ ਲਈ ਕੀਤੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ । ਉਹਨਾਂ ਪੰਜਾਬ ਵਿੱਚ ਚੀਫ਼ ਖ਼ਾਲਸਾ ਦੀਵਾਨ ਵੱਲੋਂ ਵਿਦਿਆਂ ਦੇ ਮਿਆਰ ਨੂੰ ਹੋਰ ਉਪਰ ਚੁੱਕਣ ਲਈ ਚੀਫ਼ ਖ਼ਾਲਸਾ ਦੀਵਾਨ ਦੀ ਪ੍ਰਸੰਸਾ ਕੀਤੀ । ਉਨ੍ਹਾਂ ਚੀਫ਼ ਖ਼ਾਲਸਾ ਦੀਵਾਨ ਵੱਲੋਂ ਪੇਂਡੂ ਅਤੇ ਬਾਡਰ ਖੇਤਰਾਂ ਵਿੱਚ ਵੀ ਸਕੂਲ ਖੋਲ੍ਹਨ ਦਾ ਸੁਝਾਅ ਦਿਤਾ । ਉਨ੍ਹਾਂ ਅੱਜ ਦੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਬੱਚਿਆਂ ਨੂੰ 5-5 ਹਜ਼ਾਰ ਰੁਪਏ ਇਨਾਮ ਦੇਣ ਦਾ ਵੀ ਐਲਾਨ ਕੀਤਾ । ਅੱਜ ਦੇ ਸਮਾਰੋਹ ਵਿੱਚ ਸ. ਇੰਦਰਪ੍ਰੀਤ ਸਿੰਘ ਚੱਢਾ, ਸ. ਹਰਜੀਤ ਸਿੰਘ ਚੱਢਾ, ਸ. ਸੰਤੋਖ ਸਿੰਘ ਸੇਠੀ, ਸ. ਬਲਦੇਵ ਸਿੰਘ ਚੌਹਾਨ, ਸ. ਮਨਜੀਤ ਸਿੰਘ ਮੰਜਲ, ਡਾ: ਜਸਵਿੰਦਰ ਸਿੰਘ ਢਿੱਲੋਂ, ਸ. ਸਰਬਜੀਤ ਸਿੰਘ, ਸ. ਪ੍ਰੀਤਮ ਸਿੰਘ ਪ੍ਰਧਾਨ ਲੋਕਲ ਕਮੇਟੀ ਚੰਡੀਗੜ੍ਹ, ਸ. ਨਵਪ੍ਰੀਤ ਸਿੰਘ, ਸ. ਤਜਿੰਦਰ ਸਿੰਘ, ਸ. ਚਰਨਜੀਤ ਸਿੰਘ, ਸ. ਅਰਿਧਮਨ ਸਿੰਘ ਮਾਹਲ, ਡਾ: ਸ਼੍ਰੀਮਤੀ ਅਮਰਪਾਲੀ, ਸ਼੍ਰੀਮਤੀ ਸੁਖਬੀਰ ਕੌਰ ਮਾਹਲ, ਸz. ਰਮਣੀਕ ਸਿੰਘ, ਸ. ਰਜਿੰਦਰ ਸਿੰਘ ਮਰਵਾਹਾ, ਸ. ਗੁਰਿੰਦਰ ਸਿੰਘ ਚਾਵਲਾ, ਸ਼੍ਰੀ ਬਖਸ਼ੀ ਰਾਮ ਅਰੋੜਾ ਮੇਅਰ, ਸz. ਨਿਰੰਜਨ ਸਿੰਘ, ਸ਼੍ਰੀ ਕੇ.ਜੇ.ਐਸ.ਚੀਮਾ, ਸz. ਜਤਿੰਦਰ ਸਿੰਘ ਅੋਲਖ, ਸ਼੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਨੇ ਸ਼ਿਰਕਤ ਕੀਤੀ ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply