Monday, September 28, 2026

ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸਿੰਘ ਸਭਾ ਤੋਂ 7 ਜਨਵਰੀ ਤੋਂ ਪ੍ਰਭਾਤ ਫੇਰੀਆਂ ਆਰੰਭ

Guru Gobind SIngh Ji

ਜੰਡਿਆਲਾ ਗੁਰੂ, 10 ਜਨਵਰੀ (ਹਰਿੰਦਰਪਾਲ ਸਿੰਘ )- ਸਰਬੰਸਦਾਨੀ ਧੰਨ ਧੰਨ ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ 16 ਜਨਵਰੀ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸਿੰਘ ਸਭਾ ਤੋਂ 7 ਜਨਵਰੀ ਤੋਂ ਪ੍ਰਭਾਤ ਫੇਰੀਆਂ ਆਰੰਭ ਹੋ ਚੁੱਕੀਆਂ ਹਨ। ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਪ ਸਿੰਘ ਨੇ ਦੱਸਿਆ ਕਿ 14 ਜਨਵਰੀ ਨੂੰ ਆਖਰੀ ਪ੍ਰਭਾਤ ਫੇਰੀ ਨਿਕਲੇਗੀ।15 ਜਨਵਰੀ ਨੂੰ ਗੁਰਦੁਆਰਾ ਸਿੰਘ ਸਭਾ ਬਜਾਰ ਕਸ਼ਮੀਰੀਆਂ ਤੋਂ ਸਵੇਰੇ 10.30 ਵਜੇ ਵਿਸ਼ਾਲ ਪੈਦਲ ਨਗਰ ਕੀਤਰਨ ਕੱਢਿਆ ਜਾਵੇਗਾ।16 ਜਨਵਰੀ ਸ਼ਨੀਵਾਰ ਨੂੰ ਸ਼ਾਮ 5.30 ਵਜੇ ਤੋਂ ਰਾਤ 10 ਵਜੇ ਤੱਕ ਕੀਰਤਨ ਦਰਬਾਰ ਹੋਵੇਗਾ।ਕੀਰਤਨ ਦਰਬਾਰ ਦੀ ਸਮਾਪਤੀ ਉਪਰੰਤ ਗੁਰੁ ਕੇ ਅਤੁੱਟ ਲੰਗਰ ਚੱਲਣਗੇ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply