Friday, June 19, 2026

ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਲੋੜਵੰਦ ਦੀ ਆਰਥਿਕ ਮਦਦ

ਪੱਟੀ, 11 ਜਨਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਸਿੰਘ ਮਾਹਲਾ)- ਪਿਛਲੇ ਕਈ ਸਾਲਾਂ ਤੋਂ ਇਲਾਕੇ ਵਿਚ ਸੰਗਤਾਂ ਦੇ ਗ੍ਰਹਿ ਵਿਖੇ ਨਿਸ਼ਕਾਮ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਸੇਵਾ ਕਰ ਨਿਭਾਅ ਰਹੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪੱਟੀ ਵੱਲੋਂ ਲੋੜਵੰਦ ਪਰਿਵਾਰ ਦੀ ਮਦਦ ਕੀਤੀ ਗਈ।ਸੁਸਾਇਟੀ ਦੇ ਪ੍ਰਧਾਨ ਜਰਨੈਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੀ ਦਿਨੀਂ ਮਾਤਾ ਸੁਰਜੀਤ ਕੌਰ ਜੀ ਦੇ ਪਰਿਵਾਰ ਦੀ ਹਾਲਾਤ ਬਾਰੇ ਸ਼ੋਸ਼ਲ ਮੀਡਿਆ ਤੇ ਪਰਿਵਾਰ ਵੱਲੋਂ ਇਕ ਵੀਡਿਓ ਪਾਈ ਗਈ ਸੀ।ਜਦ ਉਹ ਵੀਡੀਓ ਸੁਸਾਇਟੀ ਦੇ ਮੈਂਬਰਾਂ ਕੋਲ ਪਹੁੰਚੀ ਤਾਂ ਉਹਨਾਂ ਨੇ ਸੁਸਾਇਟੀ ਦੇ ਸਰਪ੍ਰਸਤ ਜਗਜੀਤ ਸਿੰਘ ਭਾਟੀਆ ਜੀ ਨਾਲ ਸਲਾਹ ਕਰਨ ਉਪਰੰਤ ਪਰਿਵਾਰ ਦੀ ਮਦਦ ਕਰਨ ਦੀ ਸਲਾਹ ਦਿੱਤੀ ਜਿਸ ਤੇ ਅਮਲ ਕਰਦਿਆਂ ਅੱਜ ਪਰਿਵਾਰ ਨੂੰ ਪੰਜ ਹਜਾਰ ਰੁਪੈ ਦੀ ਆਰਥਿਕ ਮਦਦ ਕੀਤੀ ਗਈ ਹੈ।ਇਸ ਮੌਕੇ ਤੇ ਸੁਸਾਇਟੀ ਦੇ ਸੈਕਟਰੀ ਗੁਰਚਰਨ ਸਿੰਘ, ਖਜਾਨਚੀ ਸੁਰਿੰਦਰ ਸਿੰਘ ਔਲਖ ਅਤੇ ਮੈਂਬਰ ਜੋਬਨਪ੍ਰੀਤ ਸਿੰਘ ਆਦਿ ਹਾਜਰ ਸਨ।

Check Also

ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …

Leave a Reply