
ਪਠਾਨਕੋਟ, 11 ਜਨਵਰੀ (ਪ.ਪ)- ਆਮ ਜਨਤਾ ਪਾਸੋਂ ਯੋਗਤਾ ਮਿਤੀ 1 ਜਨਵਰੀ, 2016 ਦੇ ਆਧਾਰ ‘ਤੇ ਦਾਅਵੇ/ਇਤਰਾਜ ਪ੍ਰਾਪਤ ਹੋਣ/ਲੈਣ ਉਪਰੰਤ ਫੋਟੋ ਵੋਟਰ ਸੂਚੀ ਸਾਲ 2016 ਦੀ ਅੰਤਿਮ ਪ੍ਰਕਾਸ਼ਨਾ ਅੱਜ ਜ਼ਿਲ੍ਹੇ ਵਿੱਚਲੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ 001 ਸੁਜਾਨਪੁਰ, 002 ਭੋਆ (ਅ.ਜ) ਅਤੇ 003 ਪਠਾਨਕੋਟ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਆਮ ਜਨਤਾ ਦੀ ਜਾਣਕਾਰੀ ਹਿੱਤ ਜਾਰੀ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਅੱਜ ਇੱਥੇ ਮਾਨਤਾ ਪ੍ਰਾਪਤ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁੰਮਾਇਦਿਆਂ ਨੂੰ ਵੋਟਰ ਸੂਚੀ ਦੀਆਂ ਕਾਪੀਆਂ ਅਤੇ ਸੀ.ਡੀ ਦੇਣ ਸਬੰਧੀ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਰਜਿੰਦਰ ਸਿੰਘ ਤਹਿਸੀਲਦਾਰ ਚੋਣਾਂ, ਸਰਬਜੀਤ ਸਿੰਘ ਅਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁੰਮਾਇਦੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਫੋਟੋ ਵੋਟਰ ਸੂਚੀ ਸਾਲ 2016 ਸਬੰਧੀ ਵੇਰਵੇ ਆਪਣੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ/ਸਹਾਇਕ ਰਜਿਸਟ੍ਰੇਸ਼ਨ ਅਫ਼ਸਰ ਅਤੇ ਸਬੰਧਤ ਬੂੱਥ ਦੇ ਬੀ.ਐਲ.ਓਜ਼ ਕੋਲ ਦੇਖ ਸਕਦੇ ਹਨ। ਉਨ੍ਹਾਂ ਨੇ ਇਸ ਮੌਕੇ ‘ਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁੰਮਾਇਦਿਆ ਨੂੰ ਵੋਟਰ ਸੂਚੀ ਦੀਆਂ ਕਾਪੀਆਂ ਅਤੇ ਸੀ.ਡੀਜ਼ ਦਿੱਤੀਆਂ।
Punjab Post Daily Online Newspaper & Print Media