Monday, July 8, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ “ਯੁਵਾ ਦਿਵਸ” ਮਨਾਇਆ

PPN1301201605

ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ “ਯੁਵਾ ਦਿਵਸ” ਮਨਾਉਣ ਲਈ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ ਸਵਾਮੀ ਵਿਵੇਕਾਨੰਦ ਜੀ ਇਕ ਮਹਾਨ ਸਮਾਜ ਸੁਧਾਰਕ ਹੋਏ ਹਨ, ਜਿਨਾ ਅਨੁਸਾਰ ਦੇਸ਼ ਦੀ ਯੁਵਾ ਪੀੜੀ ਹੀ ਕਿਸੇ ਦੇਸ਼ ਦੀ ਇਮਾਰਤ ਨੂੰ ਖੜ੍ਹਾ ਰੱਖਣ ਲਈ ਮਜਬੂਤ ਸਤੰਭ ਹੁੰਦੇ ਹਨ।ਸਵਾਮੀ ਵਿਵੇਕਾਨੰਦ ਆਪਣੀ ਨਵੀਨ ਅਤੇ ਅਗਾਹ ਵਧੂ ਸੋਚ ਨਾਲ ਸਮਾਜਿਕ ਕੁਰੀਤੀਆਂ ਨੂੰ ਖਤਮ ਕਰਕੇ ਇਕ ਮਜਬੂਤ ਰਾਸ਼ਟਰ ਦਾ ਨਿਰਮਾਣ ਕਰਨ ਵਿੱਚ ਵਿਸ਼ੇਸ਼ ਭੂਮਿਕਾ ਨਿਭਾਉਦੇ ਹਨ।ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਨੇ ਇਸ ਮੌਕੇ ‘ਤੇ ਬੋਲਦਿਆਂ ਬੱਚਿਆਂ ਨੂੰ ਕਿਹਾ ਕਿ ਸਾਨੂੰ ਉਹਨਾਂ ਦੇ ਆਦਰਸ਼ਾਂ ਅਪਣਾਉਦੇ ਹੋਏ ਅੱਜ ਦੇ ਸਮਾਜ ਨੂੰ ਸਹੀ ਸੇਧ ਦੇਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਪ੍ਰਿੰਸੀਪਲ ਮੈਡਮ ਨੇ ਬੱਚਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦਾ ਸੰਦੇਸ਼ ਦਿੰਦੇ ਹੋਏ ਦੱਸਿਆ ਕਿ ਇਹ ਡੋਰ ਜਾਨ ਦੀ ਦੁਸ਼ਮਨ ਹੈ ਅਤੇ ਇਹ ਸਾਡੇ ਤੇ ਸਾਡੇ ਸਮਾਜ ਲਈ ਸਰਾਪ ਹੈ।ਇਸ ਲਈ ਆਪਣੇ ਸਮਾਜ ਦੀ ਸੁਰੱਖਿਆ ਲਈ ਇਸ ਦੀ ਵਰਤੋਂ ਨਾ ਕਰਨ ਦੀ ਬੱਚਿਆਂ ਨੂੰ ਸਹੁੰ ਚੁਕਾਈ ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply