ਅਲਗੋ, 12 ਜਨਵਰੀ (ਹਰਦਿਆਲ ਸਿੰਘ ਭੈਣੀ)- ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਭਗਵਾਨਪੁਰਾ ਦੇ ਸਰਪੰਚ ਗੁਰਮੇਜ਼ ਸਿੰਘ ਦੇ ਘਰ ਮਹਾਰਾਜ ਨੇ ਪੋਤਰੇ ਦੀ ਦਾਤ ਬਖਸ਼ੀ ਹੈ।ਪ੍ਰਮਾਤਮਾ ਦੀ ਬਖਸ਼ਿਸ਼ ‘ਤੇ ਸਰਪੰਚ ਗੁਰਮੇਜ਼ ਸਿੰਘ ਵੱਲੋਂ ਪ੍ਰਮਾਤਮਾ ਦਾ ਲੱਖ-ਲੱਖ ਸ਼ੁਕਰਾਨਾ ਕੀਤਾ ਗਿਆ।ਇਸ ਮੌਕੇ ਸਰਪੰਚ ਦੇ ਘਰ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਸਾਰੇ ਪਾਸਿਓਂ ਕਾਕਾ ਹਰਗੁਨਪ੍ਰੀਤ ਸਿੰਘ ਦੇ ਜਨਮ ਦੀਆਂ ਵਧਾਈਆਂ ਮਿਲ ਰਹੀਆਂ ਹਨ। ਸਰਪੰਚ ਦਾ ਪਰਿਵਾਰ ਵਲੋਂ ਵਧਾਈ ਦੇਣ ਤੇ ਖੁਸ਼ੀਆਂ ਸਾਂਝੀਆਂ ਕਰਨ ਆਇਆਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਜਾ ਰਿਹਾ ਹੈ।ਇਸ ਤੋਂ ਇਲਾਵਾ ਕਾਕੇ ਦੇ ਜਨਮ ਦੀ ਖੁਸ਼ੀ ਵਿੱਚ ਭਾਈਚਾਰਿਆਂ ਵਿੱਚ ਆਪਸੀ ਪਿਆਰ ਤੇ ਮੇਲ ਮਿਲਾਪ ਵਧਾਉਣ ਵਾਲੇ ਪੰਜਾਬੀਆਂ ਦੇ ਸਰਬ ਸਾਂਝਾ ਤਿਓਹਾਰ ਲੋਹੜੀ ਵੀ ਪਰਿਵਾਰ ਵਲੋਂ ਚਾਵਾਂ ਨਾਲ ਮਨਾਈ ਜਾ ਰਹੀ ਹੈ।ਇਸ ਮੌਕੇ ਬਲਦੇਵ ਸਿੰਘ, ਗੁਰਨਾਮ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ, ਸੁਖਰਾਜ ਸਿੰਘ, ਸਤਨਾਮ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ।
Check Also
ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …
Punjab Post Daily Online Newspaper & Print Media