Monday, July 8, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰਡਰੀ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

PPN1301201620ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਮੈਨੇਜਰ ਸ: ਰਾਜਮਹਿੰਦਰ ਸਿੰਘ, ਇੰਜੀ: ਜਸਪਾਲ ਸਿੰਘ ਤੇ ਸਮੂਹ ਸਟਾਫ ਤੇ ਬੱਚਿਆਂ ਵੱਲੋ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਬੱਚਿਆਂ ਨੇ ਲੋਹੜੀ ਦੇ ਗੀਤ ਗਾਏ। ਅਧਿਆਪਕਾਂ ਨੇ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਬਾਰੇ ਜਾਣਕਾਰੀ ਦਿੱਤੀ।ਮੈਂਬਰ ਇੰਚਾਰਜ, ਪਿ੍ਰੰਸੀਪਲ ਤੇ ਸਟਾਫ ਮੈਬਰਾਂ ਨੇ ਭੁੱਗੇ ਦੁਆਲੇ ਚੱਕਰ ਲਗਾ ਕੇ ਸਭ ਲਈ ਖੁਸ਼ੀਆਂ ਮੰਗੀਆ।  ਇਸ ਮੌਕੇ ਸਕੂਲ ਦੇ ਬੱਚਿਆਂ ਨੇ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ। ਸਟਾਫ ਮੈਬਰਾਂ ਨੇ ਲੋਹੜੀ ਨਾਲ ਸੰਬੰਧਿਤ ਗੀਤ ਗਾ ਕੇ ਖੁਸ਼ੀ ਦਾ ਮਾਹੌਲ ਬਣਾਇਆ। ਪੰਜਾਬ ਦਾ ਪ੍ਰਸਿੱਧ ਤਿਉਹਾਰ ਗਿੱਧਾ ਜਦੋ ਪਾਇਆ ਗਿਆ ਤਾਂ ਹਰ ਕੋਈ ਨੱਚਣ ਲਈ ਮਜਬੂਰ ਹੋ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਦਪਿੰਦਰ ਕੌਰ ਨੇ ਲੋਹੜੀ ਤੇ ਮਾਘੀ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਬੱਚਿਆ ਨੁੰ ਲੋਹੜੀ ਦੀ ਵਧਾਈ ਦਿੱਤੀ ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply