ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿੱਚ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨਵਾਂ ਪਿੰਡ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਆਰੰਭ ਕੀਤਾ ਗਿਆ।ਜਿਸ ਵਿੱਚ ਸਾਰੇ ਬੱਚੇ, ਅਧਿਆਪਕ, ਮੈਂਬਰ ਇੰਚਾਰਜ਼ ਅਤੇ ਇਲਾਕੇ ਦੀਆਂ ਉੱਘੀਆਂ ਸ਼ਖਸ਼ੀਅਤਾਂ ਸ਼ਾਮਿਲ ਸਨ।ਇਹ ਨਗਰ ਕੀਰਤਨ ਪੰਧੇਰ ਕਲਾਂ, ਮੱਧੀਪੁਰ, ਚੱਕ ਸਿਕੰਦਰ, ਬੱਦੋਵਾਲ, ਹਰਦੋ-ਰਵਾਲ, ਰਵਾਲ, ਟਰਪੱਲਾ ਅਤੇ ਘਾੜਕੀਆਂ ਅਤੇ ਫਤਿਹਗੜ ਚੂੜੀਆਂ ਕਸਬੇ ਰਾਹੀਂ ਹੁੰਦਾ ਹੋਇਆ ਵਾਪਿਸ ਸਕੂਲ ਪਹੁੰਚਿਆ। ਪਿੰਡਾਂ ਦੇ ਲੋਕਾਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ ਤੇ ਉਤਸ਼ਾਹ ਨਾਲ ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸ਼ਾਮਿਲ ਹੋਏ।ਸਕੂਲ ਸਟਾਫ਼ ਵੱਲੋਂ ਸਫਾਈ ਨੂੰ ਬਰਕਰਾਰ ਰੱਖਣ ਲਈ ਖਾਸ ਯਤਨ ਕੀਤੇ ਗਏ।ਮੈਂਬਰ ਇੰਚਾਰਜ਼ ਰਜਿੰਦਰ ਸਿੰਘ ਮਰਵਾਹਾ, ਵਰਿਆਮ ਸਿੰਘ ਅਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਵਿਨੋਦ ਕੁਮਾਰ ਭਾਟੀਆ ਨੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media