ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਸਕੂਲ ਦੇ ਮੈਂਬਰ ਇੰਚਾਰਜ਼ ਪ੍ਰਿਤਪਾਲ ਸਿੰਘ ਸੇਠੀ, ਗੁਰਿੰਦਰ ਸਿੰਘ ਜੀ ਚਾਵਲਾ ਤੇ ਸ੍ਰ. ਸੁਰਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਸਕੂਲ ਪਿ੍ਰੰਸੀਪਲ ਸ੍ਰੀਮਤੀ ਅਮਰਜੀਤ ਕੌਰ ਨੇ ਉਨ੍ਹਾਂ ਦਾ ਸੁਆਗਤ ਕੀਤਾ । ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਸਕੂਲ ਦੇ ਮੈਂਬਰ ਇੰਚਾਰਜ਼ਾਂ, ਪਿ੍ਰੰਸੀਪਲ, ਵਾਈਸ ਪਿ੍ਰੰਸੀਪਲ ਤੇ ਸਮੂਹ ਸਟਾਫ ਮੈਂਬਰਾ ਵੱਲੋਂ ਭੁੱਗਾ ਬਾਲਿਆ ਗਿਆ।ਸਕੂਲ ਦੇ ਮੈਂਬਰ ਇੰਚਾਰਜ਼ਾਂ ਵੱਲੋਂ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media