ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਲੋਹੜੀ ਦੇ ਇਤਿਹਾਸਕ ਪਿਛੋਕੜ ‘ਤੇ ਚਾਨਣਾ ਪਾਇਆ। ਇਸ ਮੌਕੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਗਿੱਧਾ ਅਤੇ ਭੰਗੜਾ ਲੋਕ ਨਾਚ ਪੇਸ਼ ਕੀਤਾ ਗਿਆ। ਲੜਕੀ ਅਤੇ ਲੜਕੇ ਦੇ ਅਨੁਪਾਤ ਨੂੰ ਦਰਸਾਉਂਦੇ ਹੋਏ ਲੜਕੀ ਦੇ ਜਨਮ ਨੂੰ ਵੀ ਬਰਾਬਰਤਾ ਦੇਣ ‘ਤੇ ਜ਼ੋਰ ਦਿੱਤਾ।ਇਸੇ ਹੀ ਵਿਸ਼ੇ ਨੂੰ ਉਤਸ਼ਾਹ ਦਿੰਦੇ ਹੋਏ ਰਵਾਇਤੀ ਗੀਤ ਅਤੇ ਬੋਲੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਤੇ ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਵਿਦਿਆਰਥੀ ਦੇ ਇਸ ਯਤਨ ਤੇ ਚੰਗੀ ਸੋਚ ਦੀ ਸ਼ਲਾਘਾ ਕੀਤੀ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਤਿਉਹਾਰ ‘ਤੇ ਪਤੰਗਬਾਜ਼ੀ ਕਰਦਿਆਂ ਵਿਦਿਆਰਥੀ ਆਪਣੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਮਨਾਉਣ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media