ਬਠਿੰਡਾ, 13 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੀ.ਕੇ. ਐਸ.ਇੰਟਰਨੈਸ਼ਨਲ ਸਕੂਲ ਬੱਲੂਆਣਾ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ, ਗਿੱਧਾ, ਭੰਗੜਾ ਅਤੇ ਕਵਿਤਾ ਪੇਸ਼ ਕੀਤੀ ਗਈ। ਸਕੂਲ ਦੇ ਗਰਾਊਂਡ ਵਿੱਚ ਲੋਹੜੀ ਮੌਕੇ ਸਕੂਲ ਦੇ ਚੇਅਰਮੈਨ ਸ.ਸੁਖਦੇਵ ਸਿੰਘ ਨੇ ਬੱਚਿਆਂ ਨੂੰ ਲੋਹੜੀ ਅਤੇ ਮਾਘੀ ਦਾ ਇਤਿਹਾਸ ਦੱਸਿਆ। ਉਨ੍ਹਾਂ ਬੱਚਿਆਂ ਦੇ ਗਿਆਨ ਵਿੱਚ ਵਾਧਾ ਕੀਤਾ ਅਤੇ ਉਨ੍ਹਾਂ ਨੂੰ ਧਰਮ ਵਿੱਚ ਪੂਰੇ ਬਨਣ ਅਤੇ ਲੋੜਵੰਦਾਂ ਦੀ ਮਦਦ ਕਰਨ ਦੀ ਪ੍ਰੇਰਨਾ ਦਿੱਤੀ। ਸਕੂਲ ਦੇ ਪ੍ਰਿੰਸੀਪਲ ਨੇ ਬੱਚਿਆਂ ਨੂੰ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ ਅਤੇ ਤਿਉਹਾਰ ਨੂੰ ਸ਼ਰਧਾ ਪੂਰਵਕ ਮਨਾਉਣ ਦੀ ਸਿੱਖਿਆ ਦਿੱਤੀ। ਸਕੂਲ ਦੇ ਕੋਆਡੀਨੇਟਰ ਮੈਮ ਮਿਸਜ.ਇੰਦਰਜੀਤ ਕੌਰ ਨੇ ਮਾਘੀ ਦੇ ਦਿਹਾੜੇ ਦੀ ਛੁੱਟੀ ਐਲਾਨ ਕੀਤੀ। ਇਸ ਸਮੇਂ ਬੱਚਿਆਂ ਅਤੇ ਟੀਚਰਾਂ ਨੇ ਡਾਂਸ ਕੀਤਾ। ਬੱਚਿਆਂ ਅਤੇ ਟੀਚਰਾਂ ਨੂੰ ਲੋਹੜੀ ਵੰਡੀ ਗਈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media