Tuesday, September 15, 2026

ਜਥੇ: ਅਵਤਾਰ ਸਿੰਘ ਨੇ ਸੜਕ ਹਾਦਸੇ ਵਿੱਚ ਮਾਰੇ ਗਏ ਸਕੂਲੀ ਬੱਚਿਆਂ ਪ੍ਰਤੀ ਦੁਖ ਪ੍ਰਗਟਾਇਆ

Makkarਅੰਮ੍ਰਿਤਸਰ, 13 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਤਹਿਗੜ੍ਹ ਚੂੜੀਆਂ ਤੋਂ ਦੋ ਕਿਲੋਮੀਟਰ ਦੂਰ ਮਜੀਠਾ ਰੋਡ ਤੇ ਪਿੰਡ ਪਿੰਡੀ ਦੇ ਨਜ਼ਦੀਕ ਪੈਂਦੀ ਡਰੇਨ ਵਿੱਚ ਸਕੂਲੀ ਬੱਚਿਆਂ ਦੀ ਬੱਸ ਡਿੱਗਣ ਕਾਰਨ ਦਰਦਨਾਕ ਹਾਦਸੇ ਵਿੱਚ ਮਾਰੇ ਗਏ ਤਿੰਨ ਬੱਚਿਆਂ ਪ੍ਰਤੀ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ 25 ਜ਼ਖਮੀ ਹੋਏ ਬੱਚਿਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਹਲਕਾ ਮਜੀਠਾ ਦੇ ਪਿੰਡ ਵਡਾਲਾ ਦੇ ਰਹਿਣ ਵਾਲੇ ਸੜਕ ਹਾਦਸੇ ਵਿੱਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਲਈ ਇਹ ਬਹੁਤ ਦੁੱਖਦਾਈ ਤੇ ਅਸਹਿ ਘਟਨਾ ਹੈ।ਉਨ੍ਹਾਂ ਕਿਹਾ ਕਿ ਹਰ ਮਾਂ-ਬਾਪ ਦਾ ਆਪਣੇ ਬੱਚਿਆਂ ਨਾਲ ਬੇਹੱਦ ਮੋਹ ਹੁੰਦਾ ਹੈ, ਪਰ ਜਦੋਂ ਅਜਿਹੀਆ ਦਿਲ ਨੂੰ ਡੂੰਘੀ ਸੱਟ ਪਹੁੰਚਾਉਣ ਵਾਲੀਆਂ ਘਟਨਾਵਾਂ ਵਾਪਰਦੀਆਂ ਹਨ ਤਦ ਸਥਿਤੀ ਨੂੰ ਸੰਭਾਲਣਾ ਬਹੁਤ ਮੁਸ਼ਕਿਲ ਹੋ ਜਾਂਦਾ ਹੈ।ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਇਸ ਸੜਕ ਹਾਦਸੇ ਵਿੱਚ ਮਾਰੇ ਗਏ ਹਨ ਉਨ੍ਹਾਂ ਪ੍ਰਤੀ ਅਰਦਾਸ ਹੈ ਕਿ ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਜ਼ਖਮੀ ਹੋਏ ਬੱਚੇ ਜਲਦੀ ਸਿਹਤਯਾਬ ਹੋ ਕੇ ਆਪਣੇ-ਆਪਣੇ ਪਰਿਵਾਰਾਂ ਵਿੱਚ ਵਿਚਰਨ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply