ਬਠਿੰਡਾ, 14 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਾਲ ਵਿਕਾਸ ਵਿਭਾਗ ਬਠਿੰਡਾ ਦੇ ਹੁਕਮਾਂ ਅਨੁਸਾਰ ਜਿਲ੍ਹਾ ਪੱਧਰ ਦੇ ਆਂਗਣਵਾੜੀ ਸੈਂਟਰਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਸਨ। ਹਰ ਪਿੰਡ ਪੱਧਰ ਤੇ ਪਿੰਡਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ ਕੁੜੀਆਂ ਦੀਆਂ ਲੋਹੜੀ ਧੂਮ-ਧਾਮ ਨਾਲ ਮਨਾਈ ਜਾਵੇ। ਇਹਨਾਂ ਹੁਕਮਾਂ ਦੀ ਪਾਲਣਾ ਕਰਦਿਆਂ ਸੰਗਤ ਬਲਾਕ ਦੇ ਸਰਕਲ ਜੰਗੀਰਾਣਾ ਵਿਖੇ ਸੁਪਰਵਾਈਜਰ ਕਮਲਜੀਤ ਕੌਰ ਦੀ ਅਗਵਾਈ ਵਿੱਚ ਆਂਗਣਵਾੜੀ ਸੈਂਟਰ ਵਿੱਚ ਕੁੜੀਆਂ ਦੀ ਲੋਹੜੀ ਧੂਮ-ਧਾਮ ਨਾਲ ਮਨਾਈ ਗਈ ਇਸ ਮੋਕੇ ਆਂਗਣਵਾੜੀ ਵਰਕਰ ਸੀਮਾ ਰਾਣੀ, ਨਰਿੰਦਰਪਾਲ ਕੌਰ, ਹਰਜੀਤ ਕੌਰ, ਗੁਰਜੀਤ ਕੌਰ ਬਿਮਲਾ ਕੌਰ ਤੋਂ ਇਲਾਵਾ ਪਿੰਡ ਦੀਆਂ ਔਰਤਾਂ ਸ਼ਾਮਿਲ ਹੋ ਕੇ ਬੱਚੀਆਂ ਦੀ ਲੋਹੜੀ ਵਿੱਚ ਆਪਣਾ ਯੌਗਦਾਨ ਪਾਇਆ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media