Tuesday, September 15, 2026

ਐਸ.ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਵਿਖੇ ਲੋਹੜੀ ਦਾ ਤਿੳਹਾਰ ਮਨਾਇਆ

ਬਠਿੰਡਾ, 14 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਐਸ.ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟਾਡੀਜ਼, ਭੋਖੜਾ, ਬਠਿੰਡਾ ਵਿਖੇ ਲੋਹੜੀ ਦਾ ਤਿੳਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਕਾਲਜ ਕੈਂਪਸ ਵਿੱਚ ਲੋਹੜੀ ਬਾਲੀ ਗਈ ਅਤੇ ਕਾਲਜ ਦੇ ਵਿਦਿਆਥੀਆਂ ਵੱਲੋਂ ਦਿਲਕਸ਼ ਰੰਗਾ- ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਲੋਕ ਗੀਤਾਂ ਅਤੇ ਭੰਗੜੇ ਰਾਹੀ ਖੁਬ ਰੰਗ ਬੰਨਿਆ। ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਦੇਸ਼ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।ਇਸ ਮੌਕੇ ਕਾਲਜ ਦੀ ਮੈਨੇਜਮੈਂਟ, ਪ੍ਰਿੰਸੀਪਲ ਡਾ. ਰਾਜੇਸ਼ ਸਿੰਗਲਾ, ਸਟਾਫ ਅਤੇ ਵਿਦਿਆਰਥੀਆਂ ਨੇ ਭਾਰਤ ਸਰਕਾਰ ਦੇ ”ਸਵੱਛ ਭਾਰਤ ਅਭਿਆਨ” ਨੂੰ ਸਮਰਪਿਤ ਕਾਲਜ ਦਾ ਵਾਰਸ਼ਿਕ ਕੈਲੰਡਰ ਰਲੀਜ਼ ਕੀਤਾ। ਕੈਲੰਡਰ ਰਾਹੀਂ ਵਿਦਿਆਰਥੀਆਂ ਅਤੇ ਲੋਕਾਂ ਵਿਚ ”ਸੱਵਛ ਭਾਰਤ ਸੁੰਦਰ ਭਾਰਤ” ਦਾ ਸੰਦੇਸ਼ ਦਿੱਤਾ ਗਿਆ ਹੈ ਤਾਂ ਜੋ ਲੋਕ ਇਸ ਅਭਿਆਨ ਵਿਚ ਹਿੱਸਾ ਲੈਣ ਲਈ ਜਾਗਰੂਕ ਹੋਣ। ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਸਿੰਗਲਾ ਨੇ ਆਪਣੇ ਸੰਦੇਸ਼ ਵਿਚ ਦੱਸਿਆ ਕਿ ਲੋਹੜੀ ਪੰਜਾਬ ਦਾ ਪ੍ਰਸਿੱਧ ਤਿਉਹਾਰ ਹੈ ਅਤੇ ਸਾਰੇ ਪੰਜਾਬੀ ਸਾਝੀਵਾਲਤਾ ਦੇ ਇਸ ਤਿਉਹਾਰ ਨੂੰ ਬੜੀ ਭਾਈਚਾਰਕ ਸਾਂਝ ਨਾਲ ਮਨਾੳਦੇ ਹਨ। ਅੱਜ ਦੇ ਅਧੁਨਿਕ ਸਮੇਂ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਧੀਆਂ ਦੀ ਲੋਹੜੀ ਪ੍ਰਚਲਿਤ ਹੋ ਰਹੀ ਹੈ ਜਿਸ ਵਿੱਚ ਲੜਕੀਆਂ ਨੂੰ ਸਮਾਜ ਵਿੱਚ ਬਰਾਬਰੀ ਦਾ ਹੱਕ ਦੇਣ ਦੀ ਵਕਾਲਤ ਕੀਤੀ ਗਈ ਹੈ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply