ਬਠਿੰਡਾ, 14 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਵਿਚ ਸਮੂਹ ਗੁਰਦੁਆਰਾ ਸਾਹਿਬਾਨਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਜ 14 ਜਨਵਰੀ ਨੂੰ ਪ੍ਰਕਾਸ਼ ਕਰਕੇ ਅਖੰਡ ਪਾਠ ਅਰੰਭ ਕੀਤੇ ਗਏ ਜਿਨ੍ਹਾਂ ਦੇ ਭੋਗ 16 ਜਨਵਰੀ ਨੂੰ ਸਵੇਰੇ ਅੰ੍ਰਿਮਤ ਵੇਲੇ ਪਾਉਣ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਜਾਣਗੇ। ਇਸ ਤਹਿਤ ਹੀ ਸ਼ਹੀਦ ਭਾਈ ਮਤੀ ਦਾਸ ਨਗਰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵਲੋ ਪੂਰੇ ਉਤਸਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਦਸਬੰਰ ਤੋਂ ਲੈ ਕੇ ਲਗਾਤਾਰ ਸਵੇਰੇ ਸਾਢੇ ਪੰਜ ਵਜੇ ਤੋਂ ਜਾਰੀ ਪ੍ਰਭਾਤਫੇਰੀਆਂ ਵਿੱਚ ਗੁਰਬਾਣੀ ਦੇ ਸ਼ਬਦਾਂ ਦਾ ਜਸ ਸ਼੍ਰਵਨ ਕਰਦੀਆਂ ਹੋਈਆਂ ਸੰਗਤਾਂ ਪੂਰੇ ਉਤਸਾਹ ਨਾਲ ਭਾਗ ਲੈ ਰਹੀਆਂ ਹਨ।ਗੁਰੂ ਨਾਨਕ ਪੁਰਾ ਮੁਹੱਲਾ ਵਿੱਚ ਸਥਿਤ ਗੁਰਦੁਆਰਾ ਗੁਰੂ ਨਾਨਕ ਪੁਰਾ (ਸੇਵਕ ਦਲ) ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਪੁਰਬ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ 15 ਜਨਵਰੀ 2016 ਨੂੰ ਪ੍ਰਕਾਸ ਕਰਵਾਇਆ ਜਾ ਰਿਹਾ ਹੈ, ਜਿਸ ਦਾ ਭੋਗ 17 ਜਨਵਰੀ ਦਿਨ ਐਤਵਾਰ ਨੂੰ ਸਵੇਰੇ 9 ਵਜੇ ਪਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਸੰਗਤਾਂ ਵਲੋਂ ਸਵੇਰੇ 9 ਵਜੇ ਤੋਂ 9.45 ਤੱਕ ਕੀਰਤਨ ਕੀਤਾ ਜਾਵੇਗਾ। ਇਸ ਤੋਂ ਬਾਅਦ ਹਜੂਰੀ ਰਾਗੀ ਭਾਈ ਗੁਰਪ੍ਰੀਤ ਸਿਘ ਵਲੋਂ 9.45 ਤੋਂ 10.30 ਵਜੇ ਤੱਕ ਅਤੇ ਭਾਈ ਜਸਬੀਰ ਸਿੰਘ ਹਜੂਰੀ ਰਾਗੀ ਗੁਰਦੁਆਰਾ ਦੁੱਖ ਨਿਵਾਰਣ ਲੁਧਿਆਣਾ ਵਲੋਂ 10.30 ਤੋਂ 11.30 ਤੱਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਸ੍ਰਵਨ ਕਰਵਾਉਣਗੇ ਉ੍ਰਪੰਤ ਗਿਆਨੀ ਗੁਰਦਿੱਤ ਸਿੰਘ ਜੀ ਹੈਦਰਾਬਾਦ ਵਾਲਿਆਂ ਵਲੋਂ 11.30 ਤੋਂ 12.30 ਵਜੇ ਤੱਕ ਸੰਗਤਾਂ ਨੂੰ ਗੁਰਇਤਿਹਾਸ ਅਤੇ ਗੁਰਬਾਣੀ ਵਿਚਾਰ ਰਾਹੀਂ ਜਾਗਰੂਕ ਕੀਤਾ ਜਾਵੇਗਾ ਅਤੇ ਅਰਦਾਸ ਤੋਂ ਬਾਅਦ ਸੰਗਤਾਂ ਲਈ ਗੁਰੂ ਕਾ ਅਤੁੱਟ ਵਰਤੇਗਾ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਰਾਮ ਸਿੰਘ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਸਮਾਗਮ ਦੌਰਾਨ ਗੁਰਮਤਿ ਵਿਚਾਰਾਂ ਅਤੇ ਗੁਰਬਾਣੀ ਦਾ ਅਨੰਦ ਮਾਣਨ ਲਈ ਗੁਰਦੁਆਰਾ ਸਾਹਿਬ ਵਿੱਚ ਸਮੇਂ ਸਿਰ ਪਹੁੰਚਿਆ ਜਾਵੇ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media