ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ ਸੱਗੂ) ਸਾਹਿਤ ਅਤੇ ਸਿਰਜਣਾ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਜਨਵਾਦੀ ਲੇਖਕ ਸੰਘ ਵਲੋਂ ਸਾਂਝੇ ਤੌਰ ਤੇ ਪੰਜਾਬੀ ਜੁਬਾਨ ਦੇ ਨਾਮਵਰ ਗਜ਼ਲਗੋ ਸ੍ਰੀ ਸੁਰਿੰਦਰਪ੍ਰੀਤ ਘਣੀਆਂ ਨਾਲ ਰੂਬਰੂ ਕਰਵਾਇਆ ਜਾ ਰਿਹਾ ਹੈ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ ਅਤੇ ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਸ੍ਰੀ ਦੇਵ ਦਰਦ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਰਹੂਮ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਾਹਿਤਕ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ 16 ਜਨਵਰੀ ਸ਼ਨੀਵਾਰ ਦੁਪਹਿਰ 1:00 ਵਜੇ ਹੋਣ ਵਾਲੇ ਇਸ ਸਾਹਿਤਕ ਸਮਾਗਮ ਵਿੱਚ ਗਜ਼ਲਗੋ ਸੁਰਿੰਦਰਪ੍ਰੀਤ ਘਣੀਆਂ ਆਪਣੀ ਸ਼ਾਇਰੀ ਅਤੇ ਸਾਹਿਤਕ ਸਫਰ ਨਾਲ ਹਾਜ਼ਰੀਨ ਦੇ ਰੂਬਰੂ ਹੋਣਗੇ।ਨਾਮਵਰ ਲੇਖਕ ਅਤੇ ਜਥੇਬੰਦਕ ਆਗੂ ਸ੍ਰੀ ਮੱਖਣ ਕੋਹਾੜ ਇਸ ਸਮੇਂ ਵਿਸ਼ੇਸ਼ ਮਹਿਮਾਨ ਹੋਣਗੇ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media