Tuesday, June 23, 2026

 ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਣੀ ਬਜ਼ਾਰ ਸ਼ਰੀਫਪੁਰਾ ਤੋਂ ਪ੍ਰਭਾਤ ਫੇਰੀ ਅਯੋਜਿਤ

PPN1501201606

ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ:) ਰਾਣੀ ਬਜ਼ਾਰ ਸ਼ਰੀਫਪੁਰਾ ਵੱਲੋਂ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਅਵਤਾਰ ਗੁਰਪੁਰਬ ਦੇ ਸਬੰਧ ਵਿੱਚ ਪ੍ਰਭਾਤ ਫੇਰੀ ਗੁਰਦੁਆਰਾ ਸਾਹਿਬ ਤੋਂ ਅਰੰਭ ਹੋਈ।ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ ਅਤੇ ਵੱਡੀ ਗਿਣਤੀ ‘ਚ ਸੰਗਤਾਂ ਸ਼ਬਦ ਪੜ੍ਹਦਿਆਂ ਹੋਏ ਗੁਰੂ ਮਹਾਰਾਜ ਦਾ ਜੱਸ ਗਾਇਣ ਕਰਦਿਆਂ ਪ੍ਰਭਾਤ ਫੇਰੀ ਵਿੱਚ ਸ਼ਾਮਲ ਹੋਈਆਂ।ਸ਼ਰੀਫਪੁਰਾ, ਰਾਣੀ ਬਜ਼ਾਰ ਤੇ ਤਹਿਸੀਲਪੁਰਾ ਵਿਖੇ ਅਬਾਦੀਆਂ ‘ਚ ਕੱਢੀ ਗਈ ਪ੍ਰਭਾਤ ਫੇਰੀ ਵਿੱਚ ਜਸਪਾਲ ਸਿੰਘ ਕੋਹਲੀ, ਤਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਨਵਦੀਪ ਸਿੰਘ, ਬੋਬੀ, ਮਨੀ ਆਦਿ ਸ਼ਾਮਲ ਹੋਏ। ਪਰਮਜੀਤ ਸਿੰਘ ਬੱਬਰ ਨੇ ਦੱਸਿਆ ਕਿ ਰਾਣੀ ਬਜ਼ਾਰ ਵਿਖੇ 16 ਜਨਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਅਵਤਾਰ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …

Leave a Reply