Monday, June 22, 2026

ਮਾਲਵਾ ਕਾਲਜ ਬਠਿੰਡਾ ਦਾ 7 ਦਿਨਾ ਐਨ.ਐਸ.ਐਸ ਕੈਂਪ ਸ਼ੁਰੂ

PPN1501201610

ਬਠਿੰਡਾ, 15 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਾਲਵਾ ਕਾਲਜ ਬਠਿੰਡਾ ਦੇ ਐਨ.ਐਸ.ਐਸ. ਵਿਭਾਗ ਵੱਲੋਂ ਸੱਤ ਰੋਜਾ ਐਨ.ਐਸ.ਐਸ. ਕੈਪ ਦਾ ਉਦਘਾਟਨ ਸਥਾਨਕ ਗੰਗਾ ਪਬਲਿਕ ਸਕੂਲ, ਗੁਰੂ ਨਾਨਕ ਨਗਰ, ਬਠਿੰਡਾ ਵਿਖੇ ਵਿਜੇ ਬਰੇਜਾ ਪ੍ਰਧਾਨ ਗੁੱਡਵਿਲ ਸੁਸਾਇਟੀ, ਬਠਿੰਡਾ ਵੱਲੋਂ ਕੀਤਾ ਗਿਆ।ਇਸ ਕੈਂਪ ਵਿੱਚ 71 ਵਲੰਟੀਅਰ ਅਤੇ ਦੋ ਪ੍ਰੋਗਰਾਮ ਅਫ਼ਸਰ ਹਿੱਸਾ ਲੈ ਰਹੇ ਹਨ।ਮਾਲਵਾ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ: ਐਨ. ਕੇ ਗੋਸਾਈ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਐਨ.ਐਸ.ਐਸ ਯੂਨਿਟਾਂ ਦੀ ਕਾਰਗੁਜ਼ਾਰੀ ਤੇ ਚਾਨਣਾ ਪਾਇਆ।ਆਪਣੇ ਸੰਬੋਧਨ ਵਿੱਚੋਂ ਉਨ੍ਹਾਂ ਵਲੰਟੀਅਰਾਂ ਨੂੰ ਪੜ੍ਹਾਈ ਦੇ ਨਾਲ ਨਾਲ ਸੱਭਿਆਚਾਰਕ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਆ।ਆਪਣੇ ਸੰਬੋਧਨ ਵਿੱਚ ਮੁੱਖ ਮਹਿਮਾਨ ਨੇ ਵਲੰਟੀਅਰਾਂ ਨਾਲ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਕੌਮੀ ਸੇਵਾ ਯੋਜਨਾ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਇਸ ਮੌਕੇ ਪੰਜਾਬੀ ਯੂਨੀਵਰਸਿਟੀ ਰਿਜ਼ਨਲ ਸੈਂਟਰ ਬਠਿੰਡਾ ਦੇ ਸਾਬਕਾ ਮੁਖੀ ਡਾ: ਸਤਨਾਮ ਸਿੰਘ ਜੱਸਲ ਅਤੇ ਐਡਵੋਕੇਟ ਪੰਕਜ ਅਰੋੜਾ, ਮੈਂਬਰ ਨਗਰ ਨਿਗਮ, ਬਠਿੰਡਾ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ ਅਤੇ ਵਲੰਟੀਅਰਾਂ ਨੂੰ ਪੜ੍ਹਾਈ ਦੇ ਨਾਲ ਨਾਲ ਸਭਿਆਚਾਰਕ ਤੇ ਸਮਾਜਿਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਅਤੇ ਕਾਬਿਲ ਵਿਦਿਆਰਥੀ ਬਣਨ ਦੇ ਨਾਲ ਨਾਲ ਚੰਗੇ ਇਨਸਾਨ ਬਣਨ ਦੀ ਲੋੜ ਤੇ ਜ਼ੋਰ ਦਿੱਤਾ।ਇਸ ਮੌਕੇ ਐਨ.ਐਸ.ਐਸ ਵਲੰਟੀਅਰਾਂ ਵਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਅਤੇ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਪ੍ਰੋ:ਰਸ਼ਪਿੰਦਰ ਪਾਲ ਅਤੇ ਪ੍ਰੋ:ਰਮਨਦੀਪ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …

Leave a Reply