Sunday, July 19, 2026

ਬਿਕਰਮ ਮਜੀਠੀਆ ਨੇ ਰਾਣਾ ਪਲਵਿੰਦਰ ਸਿੰਘ ਦੇ ਪਿਤਾ ਦੇ ਅਕਾਲ ਚਲਾਣਾ ਕਰ ਜਾਣ ‘ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

PPN1501201632
ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ) – ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਗੁ: ਅਟਾਰੀ ਸਾਹਿਬ ਤੇ ਗੁਰਦੁਆਰਾ ਕੋਠਾ ਸਾਹਿਬ ਦੇ ਪ੍ਰਧਾਨ ਰਾਣਾ ਪਲਵਿੰਦਰ ਸਿੰਘ ਦੇ ਪਿਤਾ ਦਲੀਪ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਪਰਿਵਾਰ ਨਾਲ ਅਫਸੋਸ ਪ੍ਰਗਟ ਕਰਨ ਲਈ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਉਨ੍ਹਾਂ ਦੇ ਗ੍ਰਹਿ ਪਿੰਡ ਦੋਬੁਰਜੀ ਜੀ.ਟੀ ਪੁੱਜੇ।ਉਨ੍ਹਾਂ ਦੇ ਨਾਲ ਸਿਆਸੀ ਸਲਾਹਕਾਰ ਤਲਬੀਰ ਸਿੰਘ ਗਿੱਲ, ਅਕਾਲੀ ਦਲ ਯੂਥ ਵਿੰਗ ਮਾਝਾ ਜੋਨ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ, ਅਕਾਲੀ ਜਥਾ ਸ਼ਹਿਰੀ ਦੇ ਕਾਰਜਕਾਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਮੰਡੀ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰੰਧਾਵਾ ਵੀ ਸਨ।ਬਿਕਰਮ ਸਿੰਘ ਮਜੀਠੀਆ ਨੇ ਰਾਣਾ ਪਲਵਿੰਦਰ ਸਿੰਘ ਤੇ ਉਨ੍ਹਾਂ ਦੇ ਭਰਾ ਸ਼ਿਗਾਰਾ ਸਿੰਘ, ਮਹਿੰਦਰ ਸਿੰਘ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆ ਕਿਹਾ ਕਿ ਬਜੁੱਰਗਾਂ ਦੀ ਸਾਨੂੰ ਹਮੇਸ਼ਾਂ ਲੋੜ ਹੁੰਦੀ ਹੈ ਅਤੇ ਸ੍ਰ. ਦਲੀਪ ਸਿੰਘ ਦੇ ਜਾਣ ਨਾਲ ਉਨਾਂ ਨੂੰ ਜੋ ਘਾਟਾ ਪਿਆ ਹੈ, ਉਹ ਕਦੇ ਵੀ ਪੂਰਾ ਨਹੀ ਹੋ ਸਕਦਾ।ਉਨਾਂ ਕਿਹਾ ਕਿ ਉਹ ਹਰ ਸਮੇਂ ਪਰਿਵਾਰ ਦੇ ਨਾਲ ਹਨ।ਇਸ ਮੌਕੇ ਬੀਬੀ ਰਾਜਵਿੰਦਰ ਕੋਰ, ਸੂਬੇਦਾਰ ਬਲਕਾਰ ਸਿੰਘ ਹਰਜਿੰਦਰ ਸਿੰਘ ਸੁਲਤਾਨਵਿੰਡ, ਜੋਬਨਜੀਤ ਸਿੰਘ ਸ਼ੰਕਰਪੁਰੀਆ, ਨਿਰੰਜਨ ਸਿੰਘ ਦੋਬੁਰਜੀ, ਦੀਦਾਰ ਸਿੰਘ ਦੋਬੁਰਜੀ, ਮਾਸਟਰ ਸੁਖਵੰਤ ਸਿੰਘ, ਤਰਸੇਮ ਸਿੰਘ ਰਾਮਪੁਰਾ, ਅਮਰਜੀਤ ਸਿੰਘ ਭੋਲੇਕੇ, ਸੁਰਿੰਦਰ ਸਿੰਘ ਸ਼ਾਹ ਦੋਬੁਰਜੀ, ਸੁਰਜੀਤ ਸਿੰਘ ਚੀਮਾ ਆਦਿ ਵੀ ਮੌਜੂਦ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …

Leave a Reply