ਬਠਿੰਡਾ, 16 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈਲਫੇਅਰ ਸੁਸਾਇਟੀ (ਰਜਿ:) ਬਠਿੰਡਾ ਵੱਲੋ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਵਿਸ਼ਾਲ ਖੂਨਦਾਨ ਕੈਂਪ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਵਿਖੇ ਲਗਾਇਆ ਗਿਆ।ਇਸ ਖੂਨਦਾਨ ਕੈਪ ਦੇ ਮੁੱਖ ਮਹਿਮਾਨ ਵਜੋਂ ਸਮਾਜ ਸੇਵੀ ਗੁਰਮੀਤ ਸਿੰਘ ਮੈਡੀਕਲ ਵਾਲਿਆਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਖੂਨਦਾਨੀਆਂ ਨੂੰ ਆਪਣਾ ਅਸ਼ੀਰਵਾਦ ਦਿੱਤਾ।ਇਸ ਕੈਂਪ ਵਿਚ ਔਰਤਾਂ ਨੇ ਵੀ ਵੱਧ ਚੜ੍ਹ ਕੇ ਯੋਗਦਾਨ ਪਾਉਦਿਆਂ ਉਨ੍ਹਾਂ ਸਮੇਤ 51 ਖੂਨਦਾਨੀਆਂ ਨੇ ਖੂਨਦਾਨ ਕੀਤਾ। ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਗੋਗਾ ਵੱਲੋ ਇਸ ਪ੍ਰਕਾਸ਼ ਦਿਹਾੜੇ ‘ਤੇ ਖੂਨਦਾਨ ਕਰਨ ਵਾਲਿਆਂ ਨਵੇਂ ਦਾਨੀਆਂ ਨੂੰ ਲੱਖ-ਲੱਖ ਵਧਾਈਆਂ ਦਿੱਤੀ ਅਤੇ ਆਏ ਹੋਏ ਮੁੱਖ ਮਹਿਮਾਨ ਅਤੇ ਖੂਨਦਾਨੀਆਂ ਨੂੰ ਸੁਸਾਇਟੀ ਵੱਲੋ ਸਨਮਾਨ ਚਿੰਨ੍ਹ ਦੇਕੇ ਸਨਮਾਨਿਤ ਕੀਤਾ ਗਿਆ।ਖੂਨ ਇਕੱਤਰ ਕਰਨ ਲਈ ਸਿਵਲ ਹਸਪਤਾਲ ਦੀ ਸਰਕਾਰੀ ਟੀਮ ਪਹੁੰਚੀ। ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ ਤੋਂ ਇਲਾਵਾ ਮੈਬਰ ਮਹਿੰਦਰ ਸਿੰਘ, ਵਕੀਲ ਸਿੰਘ, ਪੂਰਨ ਸਿੰਘ, ਗੁਰਮੀਤ ਸਿੰਘ ਗਾਲਾ, ਰਾਮਜੀ ਲਾਲ, ਜੱਸੀ, ਸੂਰਜ ਕੁਮਾਰ, ਪ੍ਰੀਤਪਾਲ ਸਿੰਘ, ਗੁਰਮੁੱਖ ਸਿੰਘ, ਜਰਨੈਲ ਸਿੰਘ ਰੇਲਵੇ, ਬੁੱਧ ਰਾਮ ਬਾਰੋਲਿਆ, ਸੁਰਜੀਤ ਸਿੰਘ ਫੂਡ ਸਪਲਾਈ ਅਫਸਰ, ਗਿਆਨ ਸਿੰਘ, ਮਾਸਟਰ ਮਾਨ ਸਿੰਘ, ਜਥੇਦਾਰ ਸੁਰਮੱਖ ਸਿੰਘ, ਰਾਜਿੰਦਰ ਸਿੰਘ ਰਾਜੂ, ਗੁਰਬਖਸ਼ ਸਿੰਘ ਆਦਿ ਮੌਜੂਦ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media