ਸੰਦੌੜ, 16 ਜਨਵਰੀ (ਹਰਮਿੰਦਰ ਸਿੰਘ ਭੱਟ) – ਪਿੰਡ ਝੁਨੇਰ ਗੁਰਦੁਆਰਾ ਬੇਰੀ ਸਾਹਿਬ ਪਾਤਿਸ਼ਾਹੀ ਸੱਤਵੀਂ ਵਿਖੇ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਅਵਤਾਰ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਰਹਿਨੁਮਾਈ ਹੇਠ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਉਪਰਾਲੇ ਸਦਕਾ ਗੁਰਮਤਿ ਸਮਾਗਮ ਆਯੋਜਿਤ ਕਰਵਾਇਆ ਗਿਆ।ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਭੋਗ ਉਪਰੰਤ ਸਿੱਖੀ ਦੇ ਪ੍ਰਚਾਰ ਅਤੇ ਪਾਸਾਰ ਵਿਚ ਅਹਿਮ ਯੋਗਦਾਨ ਪਾ ਰਹੀ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਪ੍ਰਚਾਰਕ ਭਾਈ ਗੁਰਚਰਨ ਸਿੰਘ ਚੁਹਾਣੇ ਨੇ ਗੁਰਮਤਿ ਵਿਚਾਰਾਂ ਰਾਹੀ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਦੁਆਰਾ ਸਜਾਏ ਖ਼ਾਲਸੇ ਪੰਥ ਦੇ ਮੂਲ ਸਿਧਾਂਤਾਂ ਤੇ ਜੀਵਨ ਨੂੰ ਸੁਚੱਜੇ ਢੰਗ ਨਾਲ ਜੀਅ ਕੇ ਲੁਕਾਈ ਦੀ ਸੇਵਾ ਕਰ ਕੇ ਸਫਲਾ ਕਰਨ ਲਈ ਪ੍ਰੇਰਿਤ ਕੀਤਾ।ਸਮਾਗਮ ਹਿੰਦੂ ਧਰਮ ਵਿਚੋਂ ਕਰਨਾਟਕਾ ਦੇ ਮਹਾਦੇਵ ਰੈਡੀ ਤੋਂ ਅੰਮ੍ਰਿਤ ਛਕ ਕੇ ਭਾਈ ਅਮਨਦੀਪ ਸਿੰਘ ਖ਼ਾਲਸਾ ਬਣਨ ਉਪਰੰਤ ਸਿੱਖੀ ਦੇ ਪ੍ਰਚਾਰ ਅਤੇ ਪਾਸਾਰ ਨੂੰ ਪ੍ਰਫੁਲਿਤ ਅਤੇ ਖੰਡੇ ਵਾਟੇ ਦੇ ਅੰਮ੍ਰਿਤ ਦੀ ਸ਼ਕਤੀ ਬਾਰੇ ਜਾਣੂੰ ਕਰਵਾਉਣਾ, ਨੌਜਵਾਨੀ ਨੂੰ ਨਸ਼ਿਆਂ ਤੋਂ ਗੁਰੇਜ਼ ਕਰਨ ਲਈ ਪ੍ਰੇਰਿਤ ਕਰਨ ਹਿਤ ਭਾਰਤ ਭਰ ਦੀ ਸਾਈਕਲ ਯਾਤਰਾ ਦੌਰਾਨ ਪਿੰਡ ਝੁਨੇਰ ਪਹੁੰਚਣ ਤੇ ਵਿਸ਼ੇਸ਼ ਤੌਰ ਤੇ ਮਾਰਕਿਟ ਕਮੇਟੀ ਸੰਦੌੜ ਦੇ ਚੇਅਰਮੈਨ ਡਾ. ਜਗਤਾਰ ਸਿੰਘ ਜਗੀ ਅਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖ਼ੁਰਦ ਵੱਲੋਂ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚਾਹ ਪਕੌੜਿਆਂ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media