Monday, February 23, 2026

ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਚੰਡੀਗੜ੍ਹ ਵਿਖੇ ਕਿਸਾਨ ਪੰਚਾਇਤ 18 ਨੂੰ

PPN1601201614ਅੰਮ੍ਰਿਤਸਰ, 16 ਜਨਵਰੀ (ਗੁਰਚਰਨ ਸਿੰਘ) – ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਪ੍ਰਭਾਵਸ਼ਾਲੀ ਮੀਟਿੰਗ ਦੌਰਾਨ ਅੱਜ ਇੱਥੇ ਪੁੱਜੇ ਯੂਨੀਅਨ ਦੇ ਪ੍ਰਧਾਨ ਅਤੇ ਰਾਸ਼ਟਰੀ ਕੋਆਰਡੀਨੇਟਰ ਸ: ਅਜ਼ਮੇਰ ਸਿੰਘ ਲੱਖੋਵਾਲ ਨੇ ਇੰਡੀਅਨ ਕੋਆਰਡੀਨੇਸ਼ਨ ਕਮੇਟੀ ਆਫ਼ ਫ਼ਾਰਮਜ਼ ਮੂਵਮੈਂਟ ਦੇ ਫ਼ੈਸਲੇ ਮੁਤਾਬਕ ਕੇਂਦਰ ਸਰਕਾਰ ਵਿਰੁੱਧ ਸ਼ੁਰੂ ਕੀਤੇ ਜਾ ਰਹੇ ਕਿਸਾਨ ਅੰਦੋਲਨ ਦੀ ਕੜੀ ਵਜੋਂ 18 ਫਰਵਰੀ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਕਿਸਾਨ ਪੰਚਾਇਤ ਵਿੱਚ ਪਹੁੰਚਣ ਦੀ ਅਪੀਲ ਕੀਤੀ।
ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ: ਸੁਖਦੇਵ ਸਿੰਘ ਹੇਰ ਦੀ ਅਗਵਾਈ ਹੇਠ ਕਰਵਾਈ ਰੈਲੀਨੁਮਾ ਮੀਟਿੰਗ ਵਿੱਚ ਸ: ਲੱਖੋਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਵੋਟਾਂ ਸਮੇਂ ਕੀਤੇ ਵਾਅਦੇ ਮੁਤਾਬਕ ਡਾ. ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕਰਵਾਉਣ ਸਮੇਤ ਹੋਰ ਕਿਸਾਨੀ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੇ ਜਾ ਰਹੇ ਦੇਸ਼ ਵਿਆਪੀ ਅੰਦੋਲਨ ਦੀ ਕੜੀ ਵਜੋਂ 18 ਫਰਵਰੀ ਨੂੰ ਚੰਡੀਗੜ੍ਹ ਵਿਖੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਵਿਸ਼ਾਲ ਕਿਸਾਨ ਪੰਚਾਇਤ ਕੀਤੀ ਜਾਵੇਗੀ। ਮੀਟਿੰਗ ਵਿੱਚ ਸ: ਲੱਖੋਵਾਲ ਨੇ ਅੰਦੋਲਨ ਦੀਆਂ ਤਿਆਰੀਆਂ ਅਤੇ ਕਿਸਾਨ ਯੂਨੀਅਨ ਦੀ ਭਰਤੀ ਮੁਹਿੰਮ ਸਬੰਧੀ ਜਾਇਜ਼ਾ ਲਿਆ।ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖੁਦਕਸ਼ੀ ਦੇ ਰਾਹ ਤੁਰਣ ਦਾ ਵੱਡਾ ਕਾਰਨ ਫ਼ਸਲਾਂ ਦੇ ਵਾਜਿਬ ਭਾਅ ਨਾ ਮਿਲਣਾ ਹੈ, ਜਿਸ ਕਾਰਨ ਕਿਸਾਨ ਕਰਜ਼ੇ ਦੇ ਬੋਝ ਹੇਠ ਦੱਬ ਗਿਆ ਹੈ, ਸਗੋਂ ਪਰਿਵਾਰ ਦੀ ਸਮਾਜਿਕ ਜ਼ਿੰਮੇਵਾਰੀਆਂ ਤੇ ਹੋਰ ਲੋੜਾਂ ਨੂੰ ਪੂਰੀਆਂ ਕਰਨ ਤੋਂ ਅਸਮਰਥ ਹੋਣ ਕਰਕੇ ਕਿਸਾਨ ਫ਼ਾਹਾ ਲੈਣ ਲਈ ਮਜ਼ਬੂਰ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਖੇਤੀ ਦੇ ਘਾਟੇ ਵਿੱਚ ਜਾਣ ਤੇ ਕਿਸਾਨ ਖੁਦਕਸ਼ੀਆਂ ਰੋਕਣ ਦੀ ਸਟੱਡੀ ਕਰਨ ਲਈ ਕੇਂਦਰ ਸਰਕਾਰ ਵੱਲੋਂ ਉੱਘੇ ਖੇਤੀਬਾੜੀ ਵਿਗਿਆਨੀ ਡਾ. ਸਵਾਮੀਨਾਥਨ ਦੀ ਅਗਵਾਈ ਵਿੱਚ ਇਕ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ, ਜਿਸ ਵਿੱਚ ਸਾਲ 2006 ਵਿੱਚ ਦਿੱਤੀ ਆਪਣੀ ਰਿਪੋਰਟ ਵਿੱਚ ਸਪੱਸ਼ਟ ਕੀਤਾ ਗਿਆ ਸੀ ਕਿ ਜੇਕਰ ਕਿਸਾਨ ਨੂੰ ਬਚਾਉਣਾ ਹੈ ਤਾਂ ਉਸ ਨੂੰ ਲਾਗਤ ਪਲਸ 50 ਫ਼ੀਸਦੀ ਮੁਨਾਫ਼ਾ ਦੇਣ ਦਾ ਫ਼ਾਰਮੂਲਾ ਫਿਕਸ ਕੀਤਾ ਜਾਵੇ, ਪ੍ਰੰਤੂ ਇਸ ਰਿਪੋਰਟ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਅੱਜ ਵੀ ਕਿਸਾਨਾਂ ਸਿਰ ਜਿਆਦਾਤਰ ਕਰਜ਼ੇ ਸ਼ਾਹੂਕਾਰਾਂ ਦੇ ਹਨ ਅਤੇ ਅਜਿਹਾ ਕੋਈ ਕਾਨੂੰਨ ਨਹੀਂ ਹੈ, ਜਿਸ ਨਾਲ ਕਰਜ਼ਾ ਰੈਗੁਲੇਟ ਹੋ ਸਕੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਕਿਸਾਨੀ ਮੌਜ਼ੂਦਾ ਸਰਕਾਰ ਤੋਂ ਦੁੱਖੀ ਹੋ ਚੁੱਕੀ ਹੈ ਅਤੇ ਜੇਕਰ ਹੁਣ ਵੀ ਕੇਂਦਰ ਦੀ ਐੱਨ. ਡੀ. ਏ. ਸਰਕਾਰ ਨੇ ਕਿਸਾਨੀ ਦੀ ਬਾਂਹ ਨਾ ਫੜ੍ਹੀ ਤਾਂ ਕਿਸਾਨ ਮੰਦੀ ਹਾਲਤ ਵਿੱਚ ਚਲਾ ਜਾਵੇਗਾ।  ਸ: ਲੱਖੋਵਾਲ ਨੇ ਮੰਗਾਂ ਦਾ ਜ਼ਿਕਰ ਕਰਦਿਆਂ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ਼, ਕਿਸਾਨਾਂ ਦੀ ਘੱਟੋ ਘੱਟ ਆਮਦਨ ਨਿਸ਼ਚਿਤ ਕਰਨ ਲਈ ਕਿਸਾਨ ਆਮਦਨ ਕਮਿਸ਼ਨ ਦਾ ਗਠਨ, ਖੇਤੀਬਾੜੀ ਦਾ ਬਜਟ ਰੇਲਵੇ ਦੀ ਤਰ੍ਹਾਂ ਅਲੱਗ ਪੇਸ਼ ਕਰਨ, ਕਿਸਾਨਾਂ ਦੇ ਬੱਚਿਆਂ ਨੂੰ ਵਿੱਦਿਅਕ ਸੰਸਥਵਾਂ ਅਤੇ ਸਰਕਾਰੀ ਨੌਕਰੀਆਂ ਵਿੱਚ ਰਾਖਵਾਕਰਨ, ਗੰਨੇ ਦੀ ਅਦਾਇਗੀ 15 ਦਿਨਾਂ ਵਿੱਚ ਕਰਨ ਲਈ ਮਿੱਲਾਂ ਨੂੰ ਪਾਬੰਦ ਕੀਤਾ ਜਾਵੇ, ਨਕਲੀ ਕੀੜੇਮਾਰ ਦਵਾਈ ਬਣਾਉਣ ਤੇ ਵੇਚਣ ਵਾਲੀਆਂ ਲਈ ਸਖ਼ਤ ਸਜਾਵਾਂ ਲਈ ਕਾਨੂੰਨ ਬਣਾਉਣ ਸਬੰਧੀ ਚਾਨਣਾ ਪਾਇਆ।  ਉਨ੍ਹਾਂ ਕਿਹਾ ਕਿ ਇਸ ਅੰਦੋਲਨ ਤਹਿਤ 18 ਜਨਵਰੀ ਨੂੰ ਇਲਾਹਬਾਦ 1 ਮਾਰਚ ਨੂੰ ਮੱਧ ਪ੍ਰਦੇਸ਼, 2 ਮਾਰਚ ਨੂੰ ਰੁੜਕੀ, ਉੱਤਰਾਖੰਡ ਅਤੇ 3 ਮਾਰਚ ਨੂੰ ਅਣਮਿੱਥੇ ਸਮੇਂ ਲਈ ਦਿੱਲੀ ਨੂ ੰਜਾਣ ਵਾਲੇ ਸਾਰੇ ਰਸਤੇ ਜਾਮ ਕਰਨਗੇ।ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਨੂੰ ਵਾਰ-ਵਾਰ ਮਿਲ ਕੇ ਬੇਨਤੀ ਤੇ ਧਰਨਾ ਲਗਾਉਣ ਦੇ ਬਾਵਜੂਦ ਉਨ੍ਹਾਂ ਵੱਲੋਂ ਕਿਸਾਨਾਂ ਦੀਆਂ ਮੁਸ਼ਕਿਲਾਂ ਸਬੰਧੀ ਮਿਲਣ ਦੀ ਕੋਸ਼ਿਸ਼ ਵੀ ਨਹੀਂ ਕੀਤੀ।ਮੀਟਿੰਗ ਨੂੰ ਮੀਤ ਪ੍ਰਧਾਨ ਪੰਜਾਬ ਸ: ਭੁਪਿੰਦਰ ਸਿੰਘ ਮਹੇਸ਼ਵਰੀ, ਮੀਤ ਪ੍ਰਧਾਨ ਭਾਰਤ ਸ: ਬਲਦੇਵ ਸਿੰਘ ਗੁੰਮਟਾਲਾ, ਜ਼ਿਲ੍ਹਾ ਪ੍ਰਧਾਨ ਸ: ਹੇਰ ਨੇ ਸੰਬੋਧਨ ਅਤੇ ਸੂਬਾ ਆਗੂ ਸ: ਅਜ਼ਮੇਰ ਸਿੰਘ ਹੇਰ ਨੇ ਧੰਨਵਾਦ ਕੀਤਾ।ਇਸ ਮੌਕੇ ਸ: ਸੁਖਦੇਵ ਸਿੰਘ ਮੰਨਨ, ਕੁਲਬੀਰ ਸਿੰਘ ਖਿਆਲੀਆਂ, ਹਰਪ੍ਰੀਤ ਸਿੰਘ, ਸਤਨਾਮ ਸਿੰਘ ਹੇਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਮੌਜ਼ੂਦ ਸਨ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …

Leave a Reply