Thursday, February 26, 2026

ਸਵੈ-ਰੁਜ਼ਗਾਰ ਸਕੀਮ ਅਧੀਨ ਪੰਦਰਾਂ ਦਿਨਾ ਸਿਖਲਾਈ ਕੋਰਸ ਕਰਵਾਏਗਾ ਡੇਅਰੀ ਵਿਭਾਗ

ਪੇਂਡੂ ਖੇਤਰ ਨਾਲ ਸਬੰਧਤ ਬੇਰੁਜ਼ਗਾਰ 21 ਤੱਕ ਦੇ ਸਕਦੇ ਹਨ ਅਰਜ਼ੀਆਂ

ਅੰਮ੍ਰਿਤਸਰ, 18 ਜਨਵਰੀ (ਗੁਰਚਰਨ ਸਿੰਘ) – ਡੇਅਰੀ ਵਿਭਾਗ ਪੰਜਾਬ ਵੱਲੋਂ ਪੜ੍ਹੇ-ਲਿਖੇ ਬੇਰੁਜ਼ਗਾਰ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਸਕੀਮ ਅਧੀਨ ਇਕ ਪੰਦਰਾਂ ਦਿਨਾਂ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ ਅਤੇ ਕੋਈ ਵੀ ਵਿਅਕਤੀ, ਜਿਸ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋ ਵੱਧ 50 ਸਾਲ ਹੋਵੇ, ਇਹ ਕੋਰਸ ਕਰ ਸਕਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਡਾ. ਜੋਗਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਜਾ ਰਹੇ ਇਸ ਕੋਰਸ ਲਈ ਸਿਖਿਆਰਥੀ ਘੱਟੋ-ਘੱਟ ਪੰਜਵੀਂ ਪਾਸ, ਬੇਰੁਜ਼ਗਾਰ ਅਤੇ ਪੇਂਡੂ ਖੇਤਰ ਨਾਲ ਸਬੰਧਤ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਕੋਰਸ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਵਿਖੇ 25 ਜਨਵਰੀ, 2016 ਤੋਂ ਸ਼ੁਰੂ ਹੋਵੇਗਾ ਅਤੇ ਇਸ ਸਬੰਧੀ ਦਰਖਾਸਤ ਦੇਣ ਦੀ ਆਖਰੀ ਮਿਤੀ 21 ਜਨਵਰੀ 2016 ਹੈ।
ਉਨ੍ਹਾਂ ਅੱਗੇ ਕਿਹਾ ਕਿ ਚਾਹਵਾਨ ਵਿਅਕਤੀ ਦਫ਼ਤਰ ਡਿਪਟੀ ਡਾਇਰੈਕਟਰ ਅੰਮ੍ਰਿਤਸਰ ਵਿਖੇ ਆਪਣੇ ਨਾਲ ਪੰਜਵੀਂ, ਅੱਠਵੀ ਜਾਂ ਦਸਵੀਂ, ਜਿਹੜਾ ਵੀ ਸਰਟੀਫਿਕੇਟ ਹੋਵੇ, ਰਿਹਾਇਸ਼ੀ ਸਬੂਤ, ਆਧਾਰ ਕਾਰਡ ਅਤੇ ਇਕ ਪਾਸਪੋਰਟ ਸਾਈਜ਼ ਫੋਟੋ ਲੈ ਕੇ ਆਉਣ।ਉਨ੍ਹਾਂ ਦੱਸਿਆ ਕਿ ਸਿਖਲਾਈ ਉਪਰੰਤ ਸਿਖਿਆਰਥੀਆਂ ਨੂੰ ਸਸਤੀਆਂ ਵਿਆਜ ਦਰਾਂ ਅਤੇ ਸਬਸਿਡੀ ਉਪਰ ਡੇਅਰੀ ਫਾਰਮ ਬਣਾਉਣ ਲਈ ਕਰਜ਼ਾ ਵੀ ਦਿਵਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਡਰਨ ਕੈਟਲ ਸ਼ੈੱਡ ‘ਤੇ 51.50 ਲੱਖ, ਮਿਲਕਿੰਗ ਮਸ਼ੀਨ ‘ਤੇ 20 ਹਜ਼ਾਰ, ਫਾਡਰ ਹਾਰਵੈਸਟਰ ‘ਤ 75 ਹਜ਼ਾਰ, ਸੈਲਫ ਪ੍ਰੋਪੈਲਡ ਫੌਰੇਜ ਕਟਰ ‘ਤੇ 1 ਲੱਖ, ਮਿਲਕ ਵੈਡਿੰਗ ਮਸ਼ੀਨ ‘ਤੇ 4 ਲੱਖ ਰੁਪਏ ਸਬਸਿਡੀ ਦਿੱਤੀ ਜਾ ਰਹੀ ਹੈ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …

Leave a Reply