Monday, August 10, 2026

ਬਾਬਾ ਮੋਤੀ ਰਾਮ ਮਹਿਰਾ ਦਾ ਮੇਲਾ ਮਨਾਉਣ ਸਬੰਧੀ ਕਸ਼ਯੱਪ ਰਾਜਪੂਤ ਮਹਾਂਸਭਾ ਦੀ ਮੀਟਿੰਗ

PPN1801201610
ਪੱਟੀ, 18 ਜਨਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਕਸ਼ਯੱਪ ਰਾਜਪੂਤ ਮਹਾਂਸਭਾ ਪੱਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਅਤੇ ਡਾ: ਸੁਖਬੀਰ ਸਿੰਘ ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਗੁਰਚਰਨ ਸਿੰਘ ਚੰਨ ਸ਼ਹਿਰ ਪ੍ਰਧਾਨ ਅਕਾਲੀ ਦਲ ਨੇ ਵਿਸ਼ੇਸ਼ੇ ਤੌਰ ‘ਤੇ ਸ਼ਿਰਕਤ ਕੀਤੀ ਅਤੇ ਮੇਲਾ ਕਮੇਟੀ ਨੂੰ ਮੇਲਾ ਮਨਾਉਣ ਸਬੰਧੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਤਨਾਮ ਸਿੰਘ ਨੇ ਦੱਸਿਆ ਕਿ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਾਲਾਨਾ ਜੋੜ ਮੇਲਾ ਐਤਵਾਰ ਨੂੰ ਗੁਰਦੁਆਰਾ ਛਾਉਣੀ ਸਾਹਿਬ ਕਾਲਜ ਰੋਡ ਪੱਟੀ ਵਿਖੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮੇਲਾ ਮਨਾਉਣ ਸਬੰਧੀ ਸਰਬਸੰਮਤੀ ਨਾਲ ਪ੍ਰਧਾਨ ਸਤਨਾਮ ਸਿੰਘ ਵੱਲੋਂ ਪੰਜ ਮੈਂਬਰੀ ਮੇਲਾ ਕਮੇਟੀ ਗਠਿਤ ਕੀਤੀ ਗਈ। ਜਿਸ ਵਿੱਚ ਦਲਬੀਰ ਸਿੰਘ ਟੀਟਾਂ ਨੂੰ ਚੇਅਰਮੈਨ, ਜੀਤ ਸਿੰਘ ਚੰਡੀਗੜ੍ਹੀਆ ਅਤੇ ਬਲਜੀਤ ਸਿੰਘ ਸੀਨੀ: ਮੀਤ ਪ੍ਰਧਾਨ, ਅਮਰਜੀਤ ਸਿੰਘ ਕੈਸ਼ੀਅਰ, ਪਵਨ ਕੁਮਾਰ ਪ੍ਰੈਸ ਸਕੱਤਰ, ਗੁਰਦੇਵ ਸਿੰਘ ਤਾਲਮੇਲ ਸਕੱਤਰ ਅਤੇ ਦਰਸ਼ਨ ਸਿੰਘ ਨੂੰ ਸੈਕਟਰੀ ਚੁਣਿਆ ਗਿਆ ਅਤੇ ਸਰਬਸੰਮਤੀ ਨਾਲ ਮੇਲਾ ਮਨਾਉਣ ਸਬੰਧੀ ਸਾਰੇ ਅਧਿਕਾਰ ਦਿੱਤੇ ਗਏ। ਇਸ ਮੌਕੇ ਅਜੀਤ ਸਿੰਘ, ਹਰਜੀਤ ਸਿੰਘ ਚੂੜੇ ਵਾਲਾ, ਨਿਰਮਲ ਟੇਲਰ, ਸਰਦੂਲ ਸਿੰਘ ਲਾਡੀ, ਬੀਰਾ, ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਕਰਨ, ਸੋਨੂੰ, ਸਰਬਜੀਤ ਸਿੰਘ, ਕੁਲਦੀਪ ਸਿੰਘ, ਸਵਰਨ ਸਿੰਘ ਬੱਬਾ, ਰੇਸ਼ਮ ਸਿੰਘ, ਹਰਪ੍ਰੀਤ ਸਿੰਘ, ਹਰਦੀਪ ਸਿੰਘ, ਸੰਨੀ ਭੱਗੂਪੁਰੀਆ, ਪ੍ਰਭਜੋਤ ਸਿੰਘ, ਅਕਾਸ਼ਦੀਪ ਸਿੰਘ, ਕਸ਼ਮੀਰ ਸਿੰਘ ਆਦਿ ਹਾਜ਼ਿਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …

Leave a Reply