Sunday, October 6, 2024

ਯਾਦਵਿੰਦਰਾ ਪਬਲਿਕ ਸਕੂਲ ਵਿਖੇ ਨਸ਼ਿਆਂ ਬਾਰੇ ਭਾਸ਼ਣ ਮੁਕਾਬਲੇ ਕਰਵਾਏ

PPN1801201614

ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ ਸੱਗੂ)- ਭਾਈ ਲਾਲੋ ਜੀ ਸ਼ੋਸ਼ਲ ਸੁਸਾਇਟੀ ਵੱਲੋਂ ਸਥਾਨਕ ਸੁਲਤਾਨਵਿੰਡ ਲਿੰਕ ਰੋਡ ਸਥਿਤ ਯਾਦਵਿੰਦਰਾ ਪਬਲਿਕ ਸਕੂਲ ਵਿਖੇ ਨਸ਼ਿਆਂ ਦੇ ਵਿਰੁੱਧ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਸਮੇਂ ਜਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਮਾਹਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੁਕਾਬਲੇ ਦੌਰਾਨ 10ਵੀਂ ਕਲਾਸ ਦੇ ਵਿਦਿਆਰਥੀਆਂ ਨੇ ਨਸ਼ਿਆਂ ਦੀਆ ਬੁਰਾਈਆਂ ਅਤੇ ਇਹਨਾਂ ਦੇ ਸਮਾਜ ਵਿੱਚ ਪੈ ਰਹੇ ਮਾਰੂ ਪ੍ਰਭਾਵਾਂ ਬਾਰੇ ਆਪੋ ਆਪਣੇ ਵਿਚਾਰ ਪੇਸ਼ ਕੀਤੇ।ਗੁਰਬਿੰਦਰ ਸਿੰਘ ਮਾਹਲ, ਸਕੂਲ ਪ੍ਰਿੰਸੀਪਲ ਯਾਦਵਿੰਦਰ ਸਿੰਘ ਤੇ ਸੁਸਾਇਟੀ ਦੇ ਪ੍ਰਧਾਨ ਡਾਕਟਰ ਲਖਬੀਰ ਸਿੰਘ ਭੁੱਲਰ ਨੇ ਜੇਤੂ ਬੱਚਿਆਂ ਨੂੰ ਇਨਾਮ ਦਿੱਤੇ।ਇਸ ਮੌਕੇ ਗੁਰਬਿੰਦਰ ਸਿੰਘ ਮਾਹਲ ਨੇ ਕਿਹਾ ਕਿ ਨਸ਼ਿਆਂ ਵਿੱਚ ਪੈ ਕੇ ਨੌਜਵਾਨ ਆਪਣਾ ਜੀਵਨ ਬਰਬਾਦ ਕਰ ਰਹੇ ਹਨ। ਇਸ ਲਈ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਸੁਸਾਇਟੀ ਵਲੋਂ ਜੋ ਉਪਰਾਲੇ ਕੀਤੇ ਜਾ ਰਹੇਹਨ ਉਹ ਸੁਲਾਹਣਯੋਗ ਹਨ।ਅਖੀਰ ਵਿੱਚ ਪ੍ਰਿੰਸੀਪਲ ਯਾਦਵਿੰਦਰ ਸਿੰਘ ਵੱਲੋਂ ਮਹਿਮਾਨ ਗੁਰਬਿੰਦਰ ਮਾਹਲ, ਸੁਾਇਟੀ ਦੇ ਪ੍ਰਧਾਨ ਡਾ. ਲਖਬੀਰ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਐਸ.ਕੇ ਮੈਨਨ, ਕੰਟਰੋਲਰ ਦਵਿੰਦਰ ਸਿੰਘ ਗੋਲਡੀ, ਮਿਸਰਪ੍ਰੀਤ ਸਿੰਘ, ਦਵਿੰਦਰ ਸ਼ਰਮਾ ਆਦਿ ਹਾਜ਼ਰ ਸਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply