ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਖੁਰਮਨੀਆ, ਜਗਦੀਪ ਸਿੰਘ ਸੱਗੂ)- ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਲਾਕ ਕਾਂਗਰਸ ਪ੍ਰਧਾਨ ਹਰਜੀਤ ਸਿੰਘ ਲਾਡੀ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪੁੱਜੇ ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੁੂੰ ਸਭ ਨੂੰ ਦਸਮੇਸ਼ ਪਿਤਾ ਵੱਲੋਂ ਦਰਸਾਏ ਗਏ ਮਾਰਗ ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵੱਲੋਂ ਲਾਸਾਨੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।ਇਸ ਮੌਕੇ ਗੁਰਜੀਤ ਸਿੰਘ ਔਜਲਾ ਤੇ ਹਰਜੀਤ ਸਿੰਘ ਲਾਲੀ ਨੇ ਜਰੂਰਤਮੰਦ ਔਰਤਾਂ ਨੂੰ ਗਰਮ ਸ਼ਾਲ ਵੰਡੇ। ਇਸ ਮੌਕੇ ਫਤਿਹ ਸਿੰਘ, ਨਿਰਮਲ ਸਿੰਘ, ਇੰਦਰਜੀਤ ਸਿੰਘ, ਗੁਰਭੇਜ ਸਿੰਘ, ਮਨਪ੍ਰੀਤ ਸਿੰਘ, ਚਾਨਣ ਸਿੰਘ, ਬਲਰਾਜ ਸਿੰਘ, ਜਸਵੰਤ ਸਿੰਘ, ਸਤਪਾਲ ਸਿੰਘ, ਪ੍ਰਿਥੀਪਾਲ ਸਿੰਘ, ਜਸਵਿੰਦਰ ਸਿੰਘ ਸ਼ੇਰਗਿੱਲ, ਜੁਗਰਾਜ ਸਿੰਘ ਰੰਧਾਵਾ, ਹਰਜਿੰਦਰ ਸਿੰਘ, ਉਤਮ ਸਿੰਘ ਆਦਿ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media