Tuesday, June 16, 2026

ਸਾਂਝ ਕੇਂਦਰਾਂ ਨੇ ਸ਼ਹਿਰ ਵਾਸੀਆਂ ਨੂੰ ਸਾਲ 2015 ‘ਚ ਦਿੱਤੀਆਂ 70,952 ਸੇਵਾਵਾਂ – ਵਾਲੀਆ

PPN19010201615ਅੰਮ੍ਰਿਤਸਰ, 19 ਜਨਵਰੀ (ਗੁਰਚਰਨ ਸਿੰਘ)- ਅੰਮ੍ਰਿਤਸਰ ਸ਼ਹਿਰ ਦੇ ਸਾਂਝ ਕੇਂਦਰਾਂ ਵੱਲੋਂ ਸਾਲ 2015 ਦੌਰਾਨ 70,952 ਸੇਵਾਵਾਂ ਸ਼ਹਿਰ ਵਾਸੀਆਂ ਨੂੰ ਦਿੱਤੀਆਂ ਗਈਆਂ। ਇਹ ਜਾਣਕਾਰੀ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਅੰਮ੍ਰਿਤਸਰ ਸ੍ਰੀ ਜਗਜੀਤ ਸਿੰਘ ਵਾਲੀਆ ਨੇ ਕਾਨਫਰੰਸ ਹਾਲ ਪੁਲਿਸ ਲਾਈਨ, ਅੰਮ੍ਰਿਤਸਰ ਵਿਖੇ ਜ਼ਿਲ੍ਹਾ ਸਾਂਝ ਕੇਂਦਰ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਇਕ ਸਾਲ ਦੇ ਅਰਸੇ ਦੌਰਾਨ ਔਰਤਾਂ, ਬੱਚਿਆਂ, ਆਰਥਿਕ ਤੇ ਸਮਾਜਿਕ ਮਸਲਿਆਂ ਸਬੰਧੀ 1907 ਦਰਖ਼ਾਸਤਾਂ ਆਈਆਂ, ਜਿਨ੍ਹਾਂ ਵਿਚੋਂ 1856 ਦਰਖ਼ਾਸਤਾਂ ਦੀ ਕੌਂਸਲਿੰਗ ਕਰਵਾ ਕੇ ਰਾਜੀਨਾਮੇ ਕਰਵਾਏ ਗਏ ਜਦਕਿ 10 ਦਰਖ਼ਾਸਤਾਂ ‘ਤੇ ਐਫ ਆਈ ਆਰ ਦਰਜ ਕਰਨ ਦੀ ਸਿਫਾਰਸ਼ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸਾਂਝ ਕੇਂਦਰਾਂ ਵੱਲੋਂ 129 ਸੈਮੀਨਾਰ ਅਤੇ 81 ਜਨਤਕ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਸਮਾਜਿਕ ਬੁਰਾਈਆਂ, ਨੌਜਵਾਨਾਂ ਵਿਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ, ਔਰਤਾਂ ਅਤੇ ਬੱਚਿਆਂ ਵਿਰੁੱਧ ਅਪਰਾਧਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ ਅਤੇ ਦੱਸਿਆ ਕਿ ਇਹ ਸੇਵਾਵਾਂ ਲੋਕਾਂ ਨੂੰ ਆਨਲਾਈਨ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਲੋਕਾਂ ਦੀ ਖੱਜਲ-ਖੁਆਰੀ ਅਤੇ ਸਮੇਂ ਦੀ ਬਰਬਾਦੀ ਘੱਟ ਕਰਨ ਦਾ ਯਤਨ ਕੀਤਾ ਗਿਆ ਹੈ।  ਉਨ੍ਹਾਂ ਦੱਸਿਆ ਕਿ ਵੈਰੀਫਿਕੇਸ਼ਨ ਸਟਾਫ ਨੂੰ ਆਧੁਨਿਕ ਸਾਜ਼ੋ-ਸਾਮਾਨ ਨਾਲ ਲੈਸ ਕਰਕੇ ਆਨਲਾਈਨ ਪ੍ਰਣਾਲੀ ਨਾਲ ਵੈਰੀ ਫਿਕੇਸ਼ਨ ਕੀਤੀ ਜਾ ਰਹੀ ਹੈ, ਜਿਸ ਨਾਲ ਹੁਣ ਪਾਸਪੋਰਟ ਦੀ ਵੈਰੀਫਿਕੇਸ਼ਨ 12-13 ਦਿਨ ਵਿਚ ਮੁਕੰਮਲ ਹੋ ਜਾਂਦੀ ਹੈ ਜਦਕਿ ਇਸ ਤੋਂ ਪਹਿਲਾਂ ਇਸ ਵਿਚ 20-25 ਦਿਨ ਲਗਦੇ ਸਨ। ਉਨ੍ਹਾਂ ਦੱਸਿਆ ਕਿ ਪਾਸਪੋਰਟ ਵੈਰੀਫਿਕੇਸ਼ਨ ਸਬੰਧੀ ਪ੍ਰਕਿਰਿਆ ਦੀ ਜਾਣਕਾਰੀ ਐਸ. ਐਮ. ਐਸ ਰਾਹੀਂ ਸਮੇਂ-ਸਮੇਂ ‘ਤੇ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਂਝ ਕੇਂਦਰਾਂ ਨੂੰ ਕੰਮਕਾਜ਼ ਹੋਰ ਸੁਚਾਰੂ ਰੂਪ ਵਿਚ ਕਰਨ ਲਈ ਮੈਂਬਰਾਂ ਨੂੰ ਵਧੀਆ ਭੂਮਿਕਾ ਅਦਾ ਕਰਨੀ ਚਾਹੀਦੀ ਹੈ ਅਤੇ ਆਪਣੇ ਵਡਮੁੱਲੇ ਸੁਝਾਅ ਦੇਣੇ ਚਾਹੀਦੇ ਹਨ। ਇਸ ਮੌਕੇ ਇਹ ਵੀ ਫੈਸਲਾ ਕੀਤਾ ਗਿਆ ਪਠਾਨਕੋਟ ਅੱਤਵਾਦੀ ਹਮਲੇ ਨੂੰ ਦੇਖਦਿਆਂ ਸਾਂਝ ਕੇਂਦਰਾਂ ਦੇ ਮੈਂਬਰਾਂ ਨੂੰ ਬਾਹਰਲੇ ਰਾਜਾਂ ਦੇ ਰਹਿਣ ਵਾਲਿਆਂ ਦੀ ਵੈਰੀਫਿਕੇਸ਼ਨ ਕਰਵਾਉਣ ਵਾਸਤੇ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ। ਸੈਮੀਨਾਰਾਂ ਅਤੇ ਜਨਤਕ ਮੀਟਿੰਗਾਂ ਨੂੰ ਦੁੱਗਣਾ ਕਰਨ ਤੋਂ ਇਲਾਵਾ ਇਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਪਾ ਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।  ਇਸ ਮੌਕੇ ਸਕੱਤਰ ਸ੍ਰੀ ਸੁਰਜੀਤ ਸ਼ਰਮਾ ਨੇ ਸਾਲ 2015 ਦੌਰਾਨ ਸਾਂਝ ਕੇਂਦਰਾਂ ਵੱਲੋਂ ਕੀਤੇ ਗਏ ਕੰਮਾਂ ਦਾ ਪੂਰਾ ਲੇਖਾ-ਜੋਖਾ ਪੇਸ਼ ਕੀਤਾ। ਮੀਟਿੰਗ ਤੋਂ ਬਾਅਦ ਵੈਰੀਫਾਇੰਗ ਸਟਾਫ ਨੂੰ ਟੈਬ ਅਤੇ ਬੈਗ ਦਿੱਤੇ ਗਏ। ਇਸ ਮੌਕੇ ਜ਼ਿਲ੍ਹਾ ਸਾਂਝ ਕੇਂਦਰ ਦੇ ਮੈਂਬਰ ਪ੍ਰਿੰਸੀਪਲ ਮੈਡਮ ਨੀਲਮ ਕਾਮਰਾ ਨੂੰ ਵਧੀਆ ਸੇਵਾਵਾਂ ਲਈ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਸਪੈਕਟਰ ਇਕਬਾਲ ਸਿੰਘ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ, ਰਮਨ ਮਲਹੋਤਰਾ, ਰਾਜੇਸ਼ ਅਰੋੜਾ, ਕੇ. ਆਰ ਬਾਵਾ, ਸੰਜੀਵ ਕੁਮਾਰ ਭੱਟੀ, ਐਸ. ਕੇ ਲੂਥਰਾ, ਜਸਮਿੰਦਰ ਕੌਰ ਤੋਂ ਇਲਾਵਾ ਸਬ-ਡਵੀਜ਼ਨ ਸਾਂਝ ਕੇਂਦਰਾਂ ਦੇ ਇੰਚਾਰਜ ਹਾਜ਼ਰ ਸਨ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …

Leave a Reply