Monday, August 10, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੇ ਬੱਚਿਆ ਨੇ ਖਟਿਆ ਨਾਮਣਾ

ਅੰਮ੍ਰਿਤਸਰ, 20 ਜਨਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੇ ਅੱਠਵੀ ਜਮਾਤ ਦੇ ਵਿਦਿਆਰਥੀ ਅਨਮੋਲ ਸਿੰਘ ਨੇ ਭਾਸ਼ਾ ਵਿਭਾਗ ਪੰਜਾਬ ਵੱਲੋ ਬਾਲ ਸਾਹਿਤ ਕੁਇਜ਼ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ 500 ਰੁ: ਨਕਦ ਪ੍ਰਾਪਤ ਕੀਤੇ ਹਨ।ਇਹ ਹੋਣਹਾਰ ਵਿਦਿਆਰਥੀ ਸੂਬਾ ਪੱਧਰ ਤੇ ਹੋਣ ਵਾਲੇ ਕੁਇਜ਼ ਮੁਕਾਬਲੇ ਲਈ ਚੁਣ ਲਿਆ ਗਿਆ।ਕੰਬੋਜ਼ ਸਭਾ ਅੰਮ੍ਰਿਤਸਰ ਵੱਲੋ ਸ਼ਹੀਦ ਊਧਮ ਸਿੰਘ ਦੇ 117 ਵੇਂ ਜਨਮ ਦਿਨ ਨੂੰ ਸਮਰਪਿਤ ਕਰਵਾਏ ਗਏ ਕਵਿਤਾ ਮੁਕਾਬਲੇ ਵਿੱਚ ਸੀਨੀਅਰ ਗਰੁੱਪ ਵਿੱਚ ਜੈਸਮੀਨ ਕੌਰ ਨੇ ਪਹਿਲਾ ਸਥਾਨ ਵਿਚ 1100 ਰੁ: ਨਕਦ ਇਨਾਮ ਪ੍ਰਾਪਤ ਕੀਤਾ। ਪ੍ਰਭਪੁਨੀਤ ਕੌਰ ਨੇ ਹੌਸਲਾ ਅਫ਼ਜਾਊ ਇਨਾਮ ਵਿੱਚ 500 ਰੁ: ਨਕਦ ਪ੍ਰਾਪਤ ਕੀਤੇ।ਸਕੂਲ ਦੇ ਪ੍ਰਿੰਸੀਪਲ ਸਤਿੰਦਰ ਕੌਰ ਮਰਵਾਹਾ ਨੇ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਅਤੇ ਮਾਤਾ ਪਿਤਾ ਦਾ ਨਾਂ ਰੌਸ਼ਨ ਕਰਨ ਲਈ ਵਧਾਈ ਦਿੱਤੀ ਤੇ ਭਵਿੱਖ ਵਿੱਚ ਵੀ ਵਿੱਦਿਆ ਦੇ ਨਾਲ ਸਹਿ ਵਿੱਦਿਅਕ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਣਾ ਦਿੱਤੀ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …

Leave a Reply