Thursday, September 10, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਵਲਟੋਹਾ (ਅਲਗੋਂ ਕੋਠੀ), 20 ਜਨਵਰੀ (ਹਰਦਿਆਲ ਸਿੰਘ ਭੈਣੀ) – ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ ਸਰਹੱਦੀ ਖੇਤਰ ਦੇ ਵੱਖ-ਵੱਖ ਪਿੰਡਾਂ ਵਿੱਚ ਬੜੀ ਸ਼ਰਧਾ ਨਾਲ ਮਨਾਇਆ ਗਿਆ।ਇਸੇ ਲੜੀ ਦੌਰਾਨ ਪਿੰਡ ਮਾਹਣੇਕੇ, ਦਾਸੂਵਾਲ ਤੇ ਵਲਟੋਹਾ ਵਿਖੇ ਸ਼੍ਰੀ ਗਰੁ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ ਬੜੀ ਸ਼ਰਧਾ ਨਾਲ ਮਾਨਇਆ ਗਿਆ। ਪਿੰਡ ਮਾਹਣੇਕੇ ਵਿਖੇ ਆਗਮਨ ਪੁਰਬ ਦੇ ਸਬੰਧ ਵਿੱਚ ਸ੍ਰੀ ਅਖੰਡ ਪਾਠ ਅਰੰਭ ਕੀਤੇ ਗਏ।ਇੱਕ ਵਿਸ਼ਾਲ ਨਗਰ ਕੀਰਤਨ ਸਵੇਰੇ ਗੁ: ਬਾਬਾ ਗੁਰਦਾਸ ਜੀ ਤੋਂ ਸੁੰਦਰ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਅਰੰਭ ਹੋਇਆ।ਜੋ ਪਿੰਡ ਦੇ ਵੱਖ-ਵੱਖ ਹਿਸਿਆਂ ਤੋਂ ਹੁੰਦਾ ਹੋਇਆ ਪਿੰਡ ਦਾਸੂਵਾਲ ਤੇ ਫਿਰ ਵਾਪਸ ਗੁ: ਸਾਹਿਬ ਆ ਕੇ ਸੰਪਨ ਹੋਇਆ।ਨਗਰ ਕੀਰਤਨ ਦਾ ਸਾਰੇ ਰਸਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਸ਼ਰਧਾਲਅੂਾਂ ਵਲੋਂ ਨਗਰ ਕੀਰਤਨ ਦੀ ਸੰਗਤ ਲਈ ਬੇਅੰਤ ਤਰਾਂ ਦੇ ਲੰਗਰ ਲਗਾਏ ਗਏ।ਗੁ: ਬਾਬਾ ਗੁਰਦਾਸ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵੀ ਪਾਏ ਗਏ।ਇਸ ਸਮੇਂ ਵੱਡੀ ਗਿਣਤੀ ਵਿੱਚ ਸੰਗਤਾਂ ਗੁ: ਸਾਹਿਬ ਵਿਖੇ ਪਹੁੰਚ ਕੇ ਨਤਮਸਤਕ ਹੋਈਆਂ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply