Sunday, July 27, 2025
Breaking News

ਆਈ.ਐਸ.ਓ ਵਿੱਚ ਸ਼ਾਮਿਲ ਨੌਜਵਾਨ ਕੰਵਰਬੀਰ ਸਿੰਘ ਵਲੋਂ ਸਨਮਾਨਿਤ

 

Photo1ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ ਬਿਊਰੋ)- ਸਿੱਖ ਜਥੇਬੰਦੀ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ.ਐਸ.ਓ.) ਵੱਲੋਂ ਸਿੱਖੀ ਨੂੰ ਪ੍ਰਫੁੱਲਤ ਕਰਨ ਦੀ ਕੋਸ਼ਿਸ਼ ਵਜੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ  ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਦਾ ਜਥੇਬੰਦੀ ਦੇ ਜਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਤੇ ਮੈਂਬਰ ਜੇਲ੍ਹ ਬੋਰਡ ਪੰਜਾਬ ਕੰਵਰਬੀਰ ਸਿੰਘ ਗਿੱਲ ਨੇ ਸਾਥੀਆਂ ਸਮੇਤ ਭਰਵਾਂ ਸਵਾਗਤ ਕੀਤਾ।ਕੰਵਰਬੀਰ ਗਿਲ ਨੇ  ਕਿਹਾ ਕਿ ਜਿਹੜੇ ਨੌਜਵਾਨ ਆਪਣੇ ਅਮੀਰ ਸ਼ਹੀਦੀਆਂ ਦੇ ਵਿਰਸੇ ਨੂੰ ਭੁੱਲ ਕੇ ਸਿੱਖੀ ਤੋਂ ਪੱਛੜਦੇ ਜਾ ਰਹੇ ਹਨ, ਉਨ੍ਹਾਂ ਨੂੰ ਪ੍ਰੇਰਿਤ ਕਰਕੇ ਮੁੜ ਗੁਰੂ ਸਾਹਿਬਾਨ ਦੇ ਸਿਧਾਂਤਾਂ ਨਾਲ ਜੋੜਿਆ ਜਾ ਰਿਹਾ ਹੈ। ਇਸ ਮੌਕੇ ਜਥੇਬੰਦੀ ਦੇ ਅਹੁਦੇਦਾਰਾਂ ਵੱਲੋਂ ਸੀਨੀ: ਮੀਤ ਪ੍ਰਧਾਨ ਸ਼ਹਿਰੀ ਗੁਰਮਨਜੀਤ ਸਿੰਘ ਗਿੱਲ, ਬਿਕਰਮਜੀਤ ਸਿੰਘ, ਬਲਵਿੰਦਰ ਸਿੰਘ, ਸੰਦੀਪ ਸਿੰਘ, ਗੁਰਮੀਤ ਸਿੰਘ ਲਾਡੀ, ਜਗਮੋਹਨ ਸਿੰਘ, ਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਪਰਮਜੀਤ ਸਿੰਘ, ਮਨਬੀਰ ਸਿੰਘ, ਮਨਦੀਪ ਸਿੰਘ, ਗੁਰਦੇਵ ਸਿੰਘ, ਪ੍ਰਭਜੋਤ ਸਿੰਘ, ਪ੍ਰਿਤਪਾਲ ਸਿੰਘ, ਅਤਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਸੁਖਦੇਵ ਸਿੰਘ, ਰਮਿੰਦਰ ਸਿੰਘ, ਮੁਖਪਾਲ ਸਿੰਘ, ਕੰਵਲਜੀਤ ਸਿੰਘ, ਹਰਜਿੰਦਰ ਸਿੰਘ, ਸੋਹਨ ਸਿੰਘ ਨਵਾਂਕੋਟ, ਬਲਦੇਵ ਸਿੰਘ, ਸੁਖਜੀਤ ਸਿੰਘ, ਮਨਪ੍ਰੀਤ ਸਿੰਘ, ਸਰਬਜੀਤ ਸਿੰਘ, ਰਣਜੀਤ ਸਿੰਘ, ਰਾਜਬੀਰ ਸਿੰਘ, ਸੁਖਵੰਤ ਸਿੰਘ, ਅਵਤਾਰ ਸਿੰਘ, ਹਰਮਿੰਦਰਪ੍ਰੀਤ ਸਿੰਘ, ਗੁਰਿੰਦਰ ਸਿੰਘ ਆਦਿ ਹਾਜ਼ਿਰ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …

Leave a Reply