
ਪੱਟੀ, 21 ਜਨਵਰੀ (ਅਵਤਾਰ ਸਿੰਘ ਢਿੱਲੋ)- ਸਥਾਨਕ ਬੇਦੀ ਮਾਡਲ ਮਿਡਲ ਸਕੂਲ਼ ਵਿਖੇ ਦਸਮ ਪਿਤਾ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ।ਜਿਸ ਵਿਚ ਸਕੂਲ਼ ਦੇ ਸਮੂਹ ਵਿਦਿਆਰਥੀ ਤੇ ਸਟਾਫ ਨੇ ਹਾਜਰੀ ਭਰੀ।ਵਿਦਿਆਰਥੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਤੋਂ ੳਪਰੰਤ ਕੀਰਤਨ ਕੀਤਾ ਗਿਆ।ਇਸ ਮੌਕੇ ਤੇ ਬੀਬੀ ਬਲਜੀਤ ਕੌਰ ਭਾਟੀਆ ਨੇ ਹਾਜਰੀ ਭਰੀ ਤੇ ਬੱਚਿਆ ਨੂੰ ਸੰਬੋਧਨ ਕਰਦਿਆਂ ਗੁਰੁ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿਤੀ ਤੇ ਉਹਨਾਂ ਦੇ ਜੀਵਨ ਤੇ ਚਾਨਣਾ ਪਾਇਆ।ਇਸ ਮੌਕੇ ਤੇ ਸਕੂਲ਼ ਮੈਨੇਜਮੈਂਟ ਕਮੇਟੀ ਦੇ ਸਰਪ੍ਰਸਤ ਬੀਬੀ ਸੁਰਜੀਤ ਕੌਰ, ਚੇਅਰਮੈਨ ਜਗਦੀਪ ਸਿੰਘ ਭਾਟੀਆ ਤੇ ਪ੍ਰਿੰਸੀਪਲ ਮਨਿੰਦਰ ਕੌਰ ਤੋਂ ਇਲਾਵਾ ਵਰਮੀਤ ਕੌਰ, ਰਿੰਪੀ ਬਾਲਾ, ਅਮਰਜੀਤ ਕੌਰ, ਗੁਰਮੀਤ ਕੌਰ, ਮੰਂਜੂ ਬਾਲਾ ਆਦਿ ਹਾਜਰ ਸਨ।
Punjab Post Daily Online Newspaper & Print Media