
ਅੰਮ੍ਰਿਤਸਰ, 22 ਜਨਵਰੀ (ਪ.ਪ)- ਪੰਜਾਬ ਬੈਕਵਰਡ ਕਲਾਸਿਜ਼ ਲੈਂਡ ਡਿਵੈਲਪਮੈਂਟ ਐਂਡ ਫਾਇਨਾਂਸ ਕਾਰਪੋਰੇਸ਼ਨ (ਬੈਕਫਿੰਕੋ) ਦੇ ਨਵ-ਨਿਯੁਕਤ ਡਾਇਰੈਕਟਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੂੰ ਬਾਰ ਐਸੋਸੀਏਸ਼ਨ ਦੇ ਸਕੱਤਰ ਐਡਵੋਕੇਟ ਸ. ਗੁਰਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਸਮੂਹ ਵਕੀਲ ਭਾਈਚਾਰੇ ਵੱਲੋਂ ਸਨਮਾਨਿਤ ਕੀਤਾ ਗਿਆ।ਸ. ਸਿਆਲੀ ਨੇ ਬਾਰ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੱਛੜੇ ਵਰਗ ਲਈ ਜੋ ਵੀ ਨੀਤੀਆਂ ਬਣਾਈਆਂ ਗਈਆਂ ਹਨ, ਉਨ੍ਹਾਂ ਨੂੰ ਸਫਲਤਾ ਨਾਲ ਲਾਗੂ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਇਨ੍ਹਾਂ ਪ੍ਰਤੀ ਜਾਗਰੂਕ ਕਰਨ ਲਈ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।ਐਡਵੋਕੇਟ ਨਾਗਰਾ ਨੇ ਕਿਹਾ ਕਿ ਸ. ਸਿਆਲੀ ਦੇ ਡਾਇਰੈਕਟਰ ਬਣਨ ‘ਤੇ ਵਕੀਲ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਹੈ।ਇਸ ਮੌਕੇ ਜ਼ਿਲ੍ਹਾ ਅਕਾਲੀ ਦਲ ਦੇ ਲੀਗਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਨਾਮ ਸਿੰਘ ਰਾਜਪੂਤ, ਐਡਵੋਕੇਟ ਰਜਿੰਦਰ ਕੁਮਾਰ, ਲੀਗਲ ਸੈੱਲ ਦੇ ਸੂਬਾ ਸਕੱਤਰ ਐਡਵੋਕੇਟ ਬਿਕਰਮਜੀਤ ਸਿੰਘ ਬਾਠ, ਜਤਿੰਦਰ ਸਿੰਘ ਚੌਹਾਨ, ਪ੍ਰਭਜੀਤ ਸਿੰਘ ਮਾਹਲ, ਹਰਿੰਦਰ ਸਿੰਘ ਘਈ, ਰੁਪਿੰਦਰ ਸਿੰਘ, ਐਡਵੋਕੇਟ ਅਸ਼ੋਕ ਚੱਢਾ, ਭਗਵੰਤ ਸਿੰਘ, ਐਸ. ਐਸ ਸੋਹਲ, ਸਵਿੰਦਰ ਪਾਲ ਬਾਸਰਕੇ, ਰਾਜ ਕੁਲਵਿੰਦਰ ਸਿੰਘ ਆਦਿ ਮੌਜੂਦ ਸਨ।
Punjab Post Daily Online Newspaper & Print Media